ਰਾਹੁਲ ਭਲਵਾਨਾਂ ਨੂੰ ਮਿਲੇ

0
170

ਨਵੀਂ ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਬਿ੍ਰਜ ਭੂਸ਼ਣ ਸ਼ਰਣ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਦੀ ਚੋਣ ਕਾਰਨ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਹਰਿਆਣਾ ਦੇ ਝੱਜਰ ’ਚ ਉਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਹੋਰ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਬਜਰੰਗ ਨੇ ਪਿਛਲੇ ਹਫਤੇ ਸੰਜੈ ਸਿੰਘ ਦੀ ਜਿੱਤ ਦੇ ਵਿਰੋਧ ’ਚ ਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਰਾਹੁਲ ਨੇ ਵਰਿੰਦਰ ਅਖਾੜਾ ਵਿਖੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਬਜਰੰਗ ਨੇ ਆਪਣੇ ਕੁਸ਼ਤੀ ਕਰੀਅਰ ਦੀ ਸ਼ੁੁਰੂਆਤ ਇਸੇ ਅਖਾੜੇ ਤੋਂ ਕੀਤੀ ਸੀ। ਬਜਰੰਗ ਨੇ ਬਾਅਦ ਵਿਚ ਪੱਤਰਕਾਰਾਂ ਨੂੰ ਕਿਹਾ-ਰਾਹੁਲ ਗਾਂਧੀ ਸਾਡੀ ਟ੍ਰੇਨਿੰਗ ਦੇਖਣ ਆਏ ਸਨ। ਉਨ੍ਹਾ ਮੇਰੇ ਨਾਲ ਕੁਸ਼ਤੀ ਅਤੇ ਕਸਰਤ ਕੀਤੀ। ਉਹ ਦੇਖਣ ਆਏ ਸਨ ਕਿ ਭਲਵਾਨ ਦੀ ਰੋਜ਼ਾਨਾ ਜ਼ਿੰਦਗੀ ਕਿਹੋ ਜਿਹੀ ਹੁੰਦੀ ਹੈ।

LEAVE A REPLY

Please enter your comment!
Please enter your name here