ਡੇਰਾਬੱਸੀ : ਬਰਵਾਲਾ ਰੋਡ ’ਤੇ ਮੰਗਲਵਾਰ ਰਾਤ ਕਰੀਬ ਡੇਢ ਵਜੇ ਕਾਰ ਨੂੰ ਟੱਕਰ ਮਾਰ ਕੇ ਆ ਰਹੇ ਕੈਂਟਰ ਨੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਹੋਮਗਾਰਡ ਦੋ ਜਵਾਨਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਦੀ ਮੌਤ ਹੋ ਗਈ। ਮਿ੍ਰਤਕਾਂ ਦੀ ਪਛਾਣ 53 ਸਾਲਾ ਹਰੀ ਸਿੰਘ ਵਾਸੀ ਪਿੰਡ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ। ਕੈਂਟਰ ਕਾਰ ਨੂੰ ਫੇਟ ਮਾਰ ਕੇ ਤੇਜ਼ੀ ਨਾਲ ਆ ਰਿਹਾ ਸੀ ਤੇ ਕਾਰ ਚਾਲਕ ਉਸ ਦਾ ਪਿੱਛਾ ਕਰ ਰਿਹਾ ਸੀ। ਡੇਰਾਬੱਸੀ ਕੈਂਟਰ ਯੂਨੀਅਨ ਦੇ ਸਾਹਮਣੇ ਪਹੁੰਚ ਕੇ ਕੈਂਟਰ ਗਲਤ ਪਾਸੇ ਚਲਾ ਗਿਆ, ਜਿਸ ਕਾਰਨ ਸਾਹਮਣੇ ਤੋਂ ਆ ਰਹੇ ਦੋਵੇਂ ਹੋਮਗਾਰਡ ਉਸ ਦੀ ਲਪੇਟ ’ਚ ਆ ਕੇ ਗੰਭੀਰ ਜ਼ਖ਼ਮੀ ਹੋ ਗਏ।
ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਕਰਾਰ ਦੇ ਦਿੱਤਾ। ਹਾਦਸੇ ਮਗਰੋਂ ਕੈਂਟਰ ਚੰਡੀਗੜ੍ਹ ਵੱਲ ਭੱਜ ਗਿਆ। ਪੁਲਸ ਨੇ ਚੰਡੀਗੜ੍ਹ ਪੁਲਸ ਨੂੰ ਸੂਚਨਾ ਦੇ ਕੇ ਕੈਂਟਰ ਚਾਲਕ ਨੂੰ ਕਾਬੂ ਕਰ ਕੇ ਡੇਰਾਬੱਸੀ ਲਿਆਂਦਾ।