ਚੰਡੀਗੜ੍ਹ : ਪੰਜਾਬ ਦੇ ਸਭ ਤੋਂ ਸੀਨੀਅਰ ਅਧਿਕਾਰੀ ਵਿਜੇ ਕੁਮਾਰ ਸਿੰਘ ਦੀ ਵਾਪਸੀ ਹੋ ਰਹੀ ਹੈ। 1990 ਬੈਚ ਦੇ ਵੀ ਕੇ ਸਿੰਘ ਇਸ ਸਮੇਂ ਰੱਖਿਆ ਮੰਤਰਾਲੇ ’ਚ ਸਕੱਤਰ ਵਜੋਂ ਸਾਬਕਾ ਫੌਜੀਆਂ ਦਾ ਵਿਭਾਗ ਦੇਖ ਰਹੇ ਸਨ। ਪੰਜਾਬ ਸਰਕਾਰ ਨੇ ਉਨ੍ਹਾ ਦੀ ਵਾਪਸੀ ਲਈ ਕੇਂਦਰ ਨੂੰ ਬੇਨਤੀ ਕੀਤੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰ ਲਿਆ ਹੈ। ਸਿੰਘ, ਜੋ 2017 ਤੋਂ ਕੇਂਦਰੀ ਡੈਪੂਟੇਸ਼ਨ ’ਤੇ ਸਨ, ਇਸ ਸਮੇਂ ਵਿਨੀ ਮਹਾਜਨ ਤੋਂ ਬਾਅਦ ਸਭ ਤੋਂ ਸੀਨੀਅਰ ਹਨ, ਜਦੋਂਕਿ ਮੁੱਖ ਸਕੱਤਰ ਦਾ ਅਹੁਦਾ 1993 ਬੈਚ ਦੇ ਆਈ ਏ ਐਸ ਅਧਿਕਾਰੀ ਅਨੁਰਾਗ ਵਰਮਾ ਕੋਲ ਹੈ। ਸਿੰਘ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਿ੍ਰੰਸੀਪਲ ਸਕੱਤਰ ਲਾਏ ਜਾਣ ਦੀ ਆਸ ਹੈ ਕਿਉਕਿ ਏ ਵੇਣੂ ਪ੍ਰਸਾਦ ਦੇ ਜੁਲਾਈ ਵਿਚ ਰਿਟਾਇਰ ਹੋਣ ਤੋਂ ਬਾਅਦ ਇਹ ਅਹੁਦਾ ਖਾਲੀ ਹੈ।