ਸ੍ਰੀ ਫਤਹਿਗੜ੍ਹ ਸਾਹਿਬ (ਪ੍ਰਮੋਦ ਭਾਰਦਵਾਜ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਸਭਾ ਦੇ ਦੂਜੇ ਦਿਨ ਬੁੱਧਵਾਰ ਵੀ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਲੱਖਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗੁਰਦੁਆਰਾ ਠੰਢਾ ਬੁਰਜ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਵਿਸ਼ਾਲ ਪੱਧਰ ’ਤੇ ਲੰਗਰ, ਮੈਡੀਕਲ ਸਹੂਲਤ, ਰਿਹਾਇਸ਼, ਧਾਰਮਿਕ ਸਾਹਿਤ ਪ੍ਰਦਰਸ਼ਨੀਆਂ, ਜੋੜਾ ਘਰ, ਗਠੜੀ ਘਰ ਆਦਿ ਦੇ ਪ੍ਰਬੰਧ ਕੀਤੇ ਗਏ। ਸੰਗਤਾਂ ਤੇ ਸੇਵਾ ਸੁਸਾਇਟੀਆਂ ਵੱਲੋਂ ਵੀ ਵੱਡੀ ਪੱਧਰ ’ਤੇ ਸੰਗਤ ਦੀ ਸੇਵਾ ਲਈ ਵੱਖ ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ।