ਮੁਅੱਤਲੀ ਨੂੰ ਚੈਲੰਜ ਕਰਾਂਗੇ : ਸੰਜੈ ਸਿੰਘ

0
319

ਨਵੀਂ ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਨਵੇਂ ਚੁਣੇ ਗਏ ਪ੍ਰਧਾਨ ਸੰਜੈ ਸਿੰਘ ਨੇ ਕਿਹਾ ਹੈ ਕਿ ਖੇਡ ਮੰਤਰਾਲੇ ਨੇ ਫੈਡਰੇਸ਼ਨ ਨੂੰ ਐਤਵਾਰ ਮੁਅੱਤਲ ਕਰਦੇ ਸਮੇਂ ਢੁੱਕਵੀਂ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਅਤੇ ਉਹ ਸਰਕਾਰ ਦੇ ਫੈਸਲੇ ਨੂੰ ਅਦਾਲਤ ’ਚ ਚੁਣੌਤੀ ਦੇਣਗੇ। ਸੰਜੈ ਸਿੰਘ ਨੇ ਕਿਹਾ ਕਿ ਉਸ ਦੀ ਖੁਦਮੁਖਤਿਆਰੀ ਅਤੇ ਜਮਹੂਰੀ ਢੰਗ ਨਾਲ ਚੁਣੀ ਸੰਸਥਾ ਨੂੰ ਉਨ੍ਹਾ ਦਾ ਪੱਖ ਸੁਣੇ ਬਿਨਾਂ ਮੁਅੱਤਲ ਨਹੀਂ ਕੀਤਾ ਜਾ ਸਕਦਾ।

LEAVE A REPLY

Please enter your comment!
Please enter your name here