ਅਯੁੱਧਿਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸਵੇਰੇ ਭਗਵਾਨ ਰਾਮ ਦੀ ਜਨਮ ਭੂਮੀ ਅਯੁੱਧਿਆ ਪਹੁੰਚੇ, ਜਿੱਥੇ ਉਨ੍ਹਾਂ ਦਾ ਹਵਾਈ ਅੱਡੇ ’ਤੇ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਸਵਾਗਤ ਕੀਤਾ। ਮੋਦੀ ਨੇ ਮੁੜ ਵਿਕਸਤ ਅਯੁੱਧਿਆ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਤੇ ਉਹਨਾਂ ਦੋ ਨਵੀਆਂ ਅੰਮਿ੍ਰਤ ਭਾਰਤ ਅਤੇ ਛੇ ਨਵੀਆਂ ਵੰਦੇ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦਿੱਤੀ। ਇਸ ਤੋਂ ਬਾਅਦ ਅਯੁੱਧਿਆ ਹਵਾਈ ਅੱਡੇ ਦਾ ਉਦਘਾਟਨ ਕੀਤਾ।