14.7 C
Jalandhar
Wednesday, December 11, 2024
spot_img

ਮਨੁੱਖੀ ਤਸਕਰੀ ਦੇ ਮਾਮਲੇ ਦੀ ਜਾਂਚ ਲਈ ਸਿੱਟ ਕਾਇਮ

ਚੰਡੀਗੜ੍ਹ
(ਗੁਰਜੀਤ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ ਜੀ ਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ ਓ ਆਈ) ਦੇ ਡਾਇਰੈਕਟਰ ਐੱਲ ਕੇ ਯਾਦਵ ਵੱਲੋਂ ਸ਼ਨੀਵਾਰ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸੰਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦਾ ਗਠਨ ਕੀਤਾ ਗਿਆ ਹੈ। ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐੱਸ ਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏ ਸੀ ਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀ ਐੱਸ ਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀ ਐੱਸ ਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ। ਐੱਸ ਆਈ ਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐੱਸ ਆਈ ਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸੰਬੰਧੀ ਵੱਖ-ਵੱਖ ਅਖਬਾਰਾਂ ਵਿੱਚ ਖ਼ਬਰਾਂ ਛਪੀਆਂ ਸਨ, ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸੰਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles