ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਜਾਰੀ

0
224

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਚੀਫ ਸੈਕਟਰੀ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸੈਕਟਰੀ ਵਿਜੈ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here