27.5 C
Jalandhar
Friday, November 22, 2024
spot_img

ਦਸੰਬਰ ਤੱਕ ਜੀ ਐੱਸ ਟੀ ’ਚ 16.52 ਫੀਸਦੀ ਤੇ ਆਬਕਾਰੀ ’ਚ 10.4 ਫੀਸਦੀ ਵਾਧਾ : ਚੀਮਾ

ਚੰਡੀਗੜ੍ਹ, (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ ਐੱਸ ਟੀ) ਤੋਂ ਮਾਲੀਏ ਵਿੱਚ ਸ਼ੁੱਧ 16.52 ਪ੍ਰਤੀਸ਼ਤ ਦੀ ਵਾਧਾ ਦਰ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਪ੍ਰਤੀਸ਼ਤ ਵਾਧਾ ਹਾਸਲ ਕੀਤਾ ਹੈ।
ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਵਿੱਚ ਦਸੰਬਰ ਤੱਕ ਸ਼ੁੱਧ ਜੀ ਐੱਸ ਟੀ 15523.74 ਕਰੋੜ ਰੁਪਏ ਰਿਹਾ, ਜਦੋਂਕਿ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ 13322.59 ਕਰੋੜ ਰੁਪਏ ਸੀ। ਇਸ ਤਰ੍ਹਾਂ ਇਸ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਜੀ ਐੱਸ ਟੀ ਪ੍ਰਾਪਤੀ ਵਿੱਚ 2201.15 ਕਰੋੜ ਰੁਪਏ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ।
ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2022-23 ਵਿੱਚ ਦਸੰਬਰ ਤੱਕ ਆਬਕਾਰੀ ਤੋਂ ਮਾਲੀਆ 6050.7 ਕਰੋੜ ਰੁਪਏ ਸੀ, ਜਦੋਂ ਕਿ ਚਾਲੂ ਵਿੱਤੀ ਸਾਲ ਦੌਰਾਨ ਇਹ ਵਧ ਕੇ 6679.84 ਕਰੋੜ ਰੁਪਏ ਹੋ ਗਿਆ। ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ ਇਸ ਸਾਲ ਦੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 629.14 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ।
ਰਾਜ ਦੇ ਆਪਣੇ ਕਰ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵੈਟ, ਸੀ ਐੱਸ ਟੀ, ਜੀ ਐੱਸ ਟੀ, ਪੀ ਐੱਸ ਡੀ ਟੀ ਅਤੇ ਆਬਕਾਰੀ ਤੋਂ ਪ੍ਰਾਪਤ ਕੁੱਲ ਮਾਲੀਏ ਵਿੱਚ 14.15 ਫੀਸਦੀ ਦੀ ਵਾਧਾ ਦਰ ਹਾਸਲ ਕੀਤੀ ਹੈ। ਵੈਟ, ਸੀ ਐੱਸ ਟੀ ਅਤੇ ਪੀ ਐੱਸ ਡੀ ਟੀ ਤੋਂ ਮਾਲੀਆ ਪ੍ਰਾਪਤੀ ਵਿੱਚ ਕ੍ਰਮਵਾਰ 12 ਪ੍ਰਤੀਸ਼ਤ, 26.8 ਪ੍ਰਤੀਸ਼ਤ ਅਤੇ 5.24 ਪ੍ਰਤੀਸ਼ਤ ਦੀ ਵਿਕਾਸ ਦਰ ਹਾਸਲ ਕੀਤੀ ਗਈ। ਪਿਛਲੇ 9 ਮਹੀਨਿਆਂ ਦੌਰਾਨ ਰਾਜ ਦਾ ਕੁੱਲ ਆਪਣਾ ਕਰ ਮਾਲੀਆ 27931. 16 ਕਰੋੜ ਰੁਪਏ ਰਿਹਾ, ਜੋ ਸਾਲ 2022 ਦੀ ਇਸੇ ਮਿਆਦ ਦੌਰਾਨ 24468.14 ਕਰੋੜ ਰੁਪਏ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਉੱਚੇ ਪੰਧ ਵੱਲ ਲਿਜਾਣ ਦੀ ਵਚਨਬੱਧਤਾ ਨੂੰ ਦੁਹਰਾਉਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਦੁਆਰਾ ਅਪਣਾਏ ਗਏ ਵੱਡੇ ਸੁਧਾਰ ਸੂਬੇ ਨੇ ਵਿੱਤੀ ਸਾਲ 2022-23 ਦੌਰਾਨ ਆਪਣੇ ਕਰ ਮਾਲੀਏ ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਸੀ।
ਵਿੱਤੀ ਸਾਲ 2023-24 ਵਿੱਚ ਵਿਕਾਸ ਦਰ ਨੂੰ ਬਰਕਰਾਰ ਰੱਖਣ ਲਈ ਇਮਾਨਦਾਰ ਕਰਦਾਤਾ ਦੀ ਹਰ ਸੰਭਵ ਮਦਦ ਕਰਦਿਆਂ ਅਤੇ ਕਰ ਚੋਰਾਂ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਨੂੰ ਨੱਥ ਪਾਉਣ ਲਈ ਕਈ ਹੋਰ ਸੁਧਾਰ ਅਪਣਾਏ ਜਾ ਰਹੇ ਹਨ।

Related Articles

LEAVE A REPLY

Please enter your comment!
Please enter your name here

Latest Articles