ਨਵੀਂ ਦਿੱਲੀ : ਇਥੋਂ ਦੀ ਤੀਸ ਹਜ਼ਾਰੀ ਅਦਾਲਤ ਦੀ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਸੁਮਨ ਗੁਪਤਾ ਨੇ ਪਿਛਲੇ ਸਾਲ 3 ਦਸੰਬਰ ਨੂੰ ਦਿੱਲੀ ਦੇ ਪੱਛਮੀ ਪੰਜਾਬੀ ਬਾਗ ਵਿਚ ਸ਼ਰਾਬ ਕਾਰੋਬਾਰੀ ਅਤੇ ਫਰੀਦਕੋਟ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ’ਤੇ ਗੋਲੀਬਾਰੀ ਕਰਨ ਦੇ ਮਾਮਲੇ ’ਚ ਗੈਂਗਸਟਰ ਦੀਪਕ ਪਹਿਲ ਉਰਫ ਦੀਪਕ ਬਾਕਸਰ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।ਦਿੱਲੀ ਪੁਲਸ ਨੇ ਦਾਅਵਾ ਕੀਤਾ ਸੀ ਕਿ ਗੋਲੀਬਾਰੀ ਦੇ ਪਿੱਛੇ ਦਾ ਮਕਸਦ ਮਲਹੋਤਰਾ ਵੱਲੋਂ ਲਾਰੈਂਸ ਬਿਸ਼ਨੋਈ ਵੱਲੋਂ ਮੰਗੀ ਫਿਰੌਤੀ ਦੇਣ ਤੋਂ ਇਨਕਾਰ ਕਰਨਾ ਸੀ।ਦੀਪ ਮਲਹੋਤਰਾ ਪੰਜਾਬ ਦੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸਨ।
ਉਨ੍ਹਾ ਦੇ ਪੁੱਤਰ ਗੌਤਮ ਮਲਹੋਤਰਾ ਨੂੰ ਫਰਵਰੀ 2023 ਵਿੱਚ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ। ਬਾਅਦ ਵਿੱਚ ਮਈ 2023 ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ। ਪੁਲਸ ਨੇ ਇਹ ਕਹਿੰਦੇ ਹੋਏ ਗੈਂਗਸਟਰ ਦੀ ਰਿਹਾਈ ਦੀ ਮੰਗ ਕੀਤੀ ਕਿ ਉਸ ਨੂੰ ਉਸ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ।




