ਨੇਵਾਰਕ : ਅਮਰੀਕਾ ਦੇ ਨਿਊਜਰਸੀ ’ਚ ਇਮਾਮ ਦੀ ਮਸਜਿਦ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਕਿ ਗੋਲੀਬਾਰੀ ਦੀ ਇਹ ਘਟਨਾ ਮੁਸਲਿਮ ਵਿਰੋਧੀ ਵਿਚਾਰਧਾਰਾ ਤੋਂ ਪ੍ਰੇਰਿਤ ਸੀ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ। ਇਮਾਮ ਹਸਨ ਸ਼ਰੀਫ ਬੁੱਧਵਾਰ ਸਵੇਰੇ 6 ਵਜੇ ਦੇ ਕਰੀਬ ਆਪਣੀ ਕਾਰ ਵਿੱਚ ਸਨ, ਜਦੋਂ ਉਨ੍ਹਾ ਉੱਤੇ ਹਮਲਾ ਕੀਤਾ ਗਿਆ।




