ਨਵੀਂ ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਅਗਲੇ ਹਫਤੇ ਖੇਡ ਮੰਤਰਾਲੇ ਵੱਲੋਂ ਆਪਣੀ ਮੁਅੱਤਲੀ ਨੂੰ ਅਦਾਲਤ ਵਿੱਚ ਚੁਣੌਤੀ ਦੇਵੇਗੀ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ 16 ਜਨਵਰੀ ਨੂੰ ਇੱਥੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਵੀ ਬੁਲਾਈ ਹੈ।
ਸਰਕਾਰ ਨੇ ਕੌਮੀ ਖੇਡ ਜ਼ਾਬਤੇ ਅਤੇ ਫੈਡਰੇਸ਼ਨ ਦੇ ਸੰਵਿਧਾਨ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਫੈਡਰੇਸ਼ਨ ਦੀਆਂ ਚੋਣਾਂ ਤੋਂ ਤਿੰਨ ਦਿਨ ਬਾਅਦ 24 ਦਸੰਬਰ ਨੂੰ ਨਵੀਂ ਚੁਣੀ ਸੰਸਥਾ ਨੂੰ ਮੁਅੱਤਲ ਕਰ ਦਿੱਤਾ ਸੀ। ਫੈਡਰੇਸ਼ਨ ਨੇ ਕਿਹਾ ਕਿ ਉਹ ਨਾ ਤਾਂ ਮੁਅੱਤਲੀ ਨੂੰ ਸਵੀਕਾਰ ਕਰਦੀ ਹੈ ਅਤੇ ਨਾ ਹੀ ਕੁਸ਼ਤੀ ਦੇ ਕੰਮਕਾਜ ਨੂੰ ਦੇਖਣ ਲਈ ਭਾਰਤੀ ਉਲੰਪਿਕ ਐਸੋਸੀਏਸ਼ਨ ਵੱਲੋਂ ਬਣਾਏ ਐਡਹਾਕ ਪੈਨਲ ਨੂੰ ਮਾਨਤਾ ਦਿੰਦੀ ਹੈ।ਫੈਡਰੇਸ਼ਨ ਦੇ ਪ੍ਰਧਾਨ ਸੰਜੈ ਸਿੰਘ ਨੇ ਦੱਸਿਆਸਾਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਵਾਲੀ ਫੈਡਰੇਸ਼ਨ ਦੀ ਲੋੜ ਹੈ। ਅਸੀਂ ਇਸ ਮਾਮਲੇ ਨੂੰ ਅਗਲੇ ਹਫ਼ਤੇ ਅਦਾਲਤ ਵਿੱਚ ਲੈ ਕੇ ਜਾ ਰਹੇ ਹਾਂ। ਇਹ ਮੁਅੱਤਲੀ ਸਾਨੂੰ ਮਨਜ਼ੂਰ ਨਹੀਂ ਹੈ, ਕਿਉਕਿ ਸਾਡੀਆਂ ਚੋਣਾਂ ਲੋਕਤੰਤਰੀ ਢੰਗ ਨਾਲ ਹੋਈਆਂ ਸਨ। ਅਸੀਂ 16 ਜਨਵਰੀ ਨੂੰ ਕਾਰਜਕਾਰਨੀ ਦੀ ਮੀਟਿੰਗ ਵੀ ਬੁਲਾਈ ਹੈ।

