ਕੇਜਰੀਵਾਲ ਨੂੰ ਗਿ੍ਰਫਤਾਰ ਕਰਨ ਦੀ ਤਿਆਰੀ

0
237

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਛਾਪੇਮਾਰੀ ਕਰਕੇ ਉਨ੍ਹਾ ਨੂੰ ਗਿ੍ਰਫਤਾਰ ਕਰਨ ਦੀ ‘ਤਿਆਰੀ’ ਕਰ ਰਿਹਾ ਹੈ, ਇਸ ਲਈ ਉਨ੍ਹਾ ਦੀ ਰਿਹਾਇਸ਼ ਵੱਲ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਸਾਰੇ ਗੇਟਾਂ ’ਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਦੂਜੇ ਪਾਸੇ ਦਿੱਲੀ ਪੁਲਸ ਨੇ ਕਿਹਾ ਕਿ ‘ਆਪ’ ਨੇਤਾਵਾਂ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ’ਤੇ ਛਾਪੇਮਾਰੀ ਕਰਨ ਅਤੇ ਉਨ੍ਹਾ ਨੂੰ ਗਿ੍ਰਫਤਾਰ ਕਰਨ ਦੇ ਦਾਅਵਿਆਂ ਤੋਂ ਬਾਅਦ ਬੁੱਧਵਾਰ ਤੋਂ ਹੀ ਮੀਡੀਆ ਕਰਮਚਾਰੀ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚ ਚੁੱਕੇ ਹਨ, ਜਿਸ ਕਰਕੇ ਉਨ੍ਹਾਂ ਨੂੰ ‘ਸੰਭਾਲਣ’ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।ਇਸੇ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾ ਨੂੰ ਗਲਤ ਸੰਮਨ ਭੇਜਿਆ ਹੈ। ਉਨ੍ਹਾ ਕਿਹਾਮੇਰੀ ਸਭ ਤੋਂ ਵੱਡੀ ਤਾਕਤ, ਸੰਪਤੀ ਮੇਰੀ ਇਮਾਨਦਾਰੀ ਹੈ। ਮੈਂ ਈ ਡੀ ਨੂੰ ਵਿਸਥਾਰ ਨਾਲ ਦੱਸਿਆ ਹੈ ਕਿ ਸੰਮਨ ਗੈਰ-ਕਾਨੂੰਨੀ ਕਿਉ ਹਨ, ਉਨ੍ਹਾਂ ਕੋਲ ਇਸ ਦਾ ਕੋਈ ਜਵਾਬ ਨਹੀਂ। ਕੋਈ ਆਬਕਾਰੀ ਘਪਲਾ ਨਹੀਂ ਹੈ। ਭਾਜਪਾ ਚਾਹੁੰਦੀ ਹੈ ਕਿ ਮੈਂ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰਾਂ। ਜੇ ਕਾਨੂੰਨੀ ਤੌਰ ’ਤੇ ਯੋਗ ਸੰਮਨ ਭੇਜਿਆ ਜਾਂਦਾ ਹੈ ਤਾਂ ਮੈਂ ਸਹਿਯੋਗ ਕਰਾਂਗਾ। ਉਧਰ, ਐਨਫੋਰਸਮੈਂਟ ਡਾਇਰੈਕਟੋਰੇਟ ਕੇਜਰੀਵਾਲ ਵੱਲੋਂ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰਨ ਸੰਬੰਧੀ ਭੇਜੇ ਗਏ ਜਵਾਬ ਦੀ ਸਮੀਖਿਆ ਕਰ ਰਿਹਾ ਹੈ ਅਤੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਉਨ੍ਹਾ ਨੂੰ ਚੌਥਾ ਸੰਮਨ ਜਾਰੀ ਕਰ ਸਕਦਾ ਹੈ।
ਬੁੱਧਵਾਰ ਕੇਜਰੀਵਾਲ ਨੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਏਜੰਸੀ ਦਾ ਮਕਸਦ ਸਿਰਫ ਉਨ੍ਹਾ ਨੂੰ ਗਿ੍ਰਫਤਾਰ ਕਰਨਾ ਹੈ।

LEAVE A REPLY

Please enter your comment!
Please enter your name here