ਨਵੀਂ ਦਿੱਲੀ : ਚੋਣ ਕਮਿਸ਼ਨ ਅਗਲੇ ਹਫ਼ਤੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਦÏਰੇ ਨਾਲ ਲੋਕ ਸਭਾ ਚੋਣਾਂ ਲਈ ਰਾਜਾਂ ਦੀਆਂ ਤਿਆਰੀਆਂ ਦੀ ਸਮੀਖਿਆ ਸ਼ੁਰੂ ਕਰੇਗਾ¢ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਕਮਿਸ਼ਨ ਦੇ ਅਧਿਕਾਰੀ 7 ਤੋਂ 10 ਜਨਵਰੀ ਦਰਮਿਆਨ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹੋਣਗੇ¢ ਮੁੱਖ ਚੋਣ ਕਮਿਸ਼ਨਰ ਦੇ ਨਾਲ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਅਤੇ ਅਰੁਣ ਗੋਇਲ ਵੀ ਹੋਣਗੇ¢ ਦÏਰੇ ਤੋਂ ਪਹਿਲਾਂ ਡਿਪਟੀ ਚੋਣ ਕਮਿਸ਼ਨਰ 6 ਜਨਵਰੀ ਨੂੰ ਦੋਵਾਂ ਰਾਜਾਂ ਵਿੱਚ ਤਿਆਰੀਆਂ ਬਾਰੇ ਕਮਿਸ਼ਨ ਨੂੰ ਜਾਣਕਾਰੀ ਦੇਣਗੇ¢ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਤੇ ਨਜ਼ਰ ਰੱਖਣ ਲਈ ਡਿਪਟੀ ਚੋਣ ਕਮਿਸ਼ਨਰ ਲਗਪਗ ਸਾਰੇ ਰਾਜਾਂ ਦਾ ਦÏਰਾ ਕਰ ਚੁੱਕੇ ਹਨ¢




