ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਛਾਪੇਮਾਰੀ ਦÏਰਾਨ ਵਿਦੇਸ਼ੀ ਹਥਿਆਰ, ਕਰੀਬ 300 ਕਾਰਤੂਸ, 5 ਕਰੋੜ ਰੁਪਏ, ਚਾਰ-ਪੰਜ ਕਿੱਲੋ ਸੋਨਾ, ਦੇਸ਼-ਵਿਦੇਸ਼ ਵਿੱਚ ਜਾਇਦਾਦਾਂ ਨਾਲ ਸੰਬੰਧਤ ਦਸਤਾਵੇਜ਼ ਅਤੇ 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ | ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ‘ਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਸੋਨੀਪਤ ਤੋਂ ਕਾਂਗਰਸ ਦੇ ਵਿਧਾਇਕ ਸੁਰਿੰਦਰ ਪੰਵਾਰ ‘ਤੇ ਛਾਪੇਮਾਰੀ ਕੀਤੀ ਸੀ |





