ਨਵੀਂ ਦਿੱਲੀ : ਕੋਵਿਡ-19 ਬਾਰੇ ਫਿਰ ਤੋਂ ਡਰਾਉਣ ਵਾਲੇ ਅੰਕੜੇ ਸਾਹਮਣੇ ਆ ਰਹੇ ਹਨ। ਦੇਸ਼ ਭਰ ’ਚ ਪਿਛਲੇ 24 ਘੰਟਿਆਂ ’ਚ ਕੋਵਿਡ ਦੇ 774 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 24 ਘੰਟਿਆਂ ’ਚ ਦੋ ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਕਿਹਾ ਕਿ ਭਾਰਤ ’ਚ ਇੱਕ ਦਿਨ ’ਚ ਕੋਵਿਡ-19 ਦੇ 774 ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਦੇਸ਼ ’ਚ ਐਕਟਿਵ ਮਾਮਲਿਆਂ ਦੀ ਗਿਣਤੀ 4,187 ਪਹੁੰਚ ਗਈ ਹੈ। ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਤਾਮਿਲਨਾਡੂ ਅਤੇ ਗੁਜਰਾਤ ’ਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।




