ਕਾਮਰੇਡ ਪੂਰਨ ਸਿੰਘ ਨਾਰੰਗਵਾਲ ਨਹੀਂ ਰਹੇ

0
177

ਲੁਧਿਆਣਾ (ਭਾਟੀਆ, ਕਥੂਰੀਆ)
ਭਾਰਤੀ ਕਮਿਊਨਿਸਟ ਪਾਰਟੀ ਦੇ ਸਿਰਕੱਢ ਆਗੂ ਕਾਮਰੇਡ ਪੂਰਨ ਸਿੰਘ ਨਾਰੰਗਵਾਲ, ਜੋ ਕਿ ਲੰਮਾ ਸਮਾਂ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦੇ ਸਕੱਤਰ ਅਤੇ ਸੂਬਾ ਐਗਜ਼ੈਕਟਿਵ ਮੈਂਬਰ ਰਹੇ, ਉਹ ਵਿਛੋੜ ਦੇ ਗਏ। ਉਹ 95 ਸਾਲਾਂ ਦੇ ਸਨ। ਉਹਨਾ ਸਾਰੀ ਜ਼ਿੰਦਗੀ ਮਿਹਨਤਕਸ਼ ਲੋਕਾਂ ਅਤੇ ਕਮਿਊਨਿਸਟ ਪਾਰਟੀ ਨੂੰ ਸਮਰਪਣ ਕੀਤੀ। ਉਹਨਾ ਦਾ ਸਾਰਾ ਪਰਵਾਰ ਹੀ ਕਮਿਊਨਿਸਟ ਲਹਿਰ ਨਾਲ ਜੁੜਿਆ ਹੋਇਆ ਹੈ। ਸਾਥੀ ਨਾਰੰਗਵਾਲ ਦਾ ਅੰਤਮ ਸੰਸਕਾਰ ਸ਼ਨੀਵਾਰ ਉਹਨਾ ਦੇ ਪਿੰਡ ਨਾਰੰਗਵਾਲ ਵਿਖੇ ਕੀਤਾ ਗਿਆ। ਇਸ ਮੌਕੇ ਬੰਤ ਸਿੰਘ ਬਰਾੜ ਸੂਬਾ ਸਕੱਤਰ ਸੀ ਪੀ ਆਈ, ਜ਼ਿਲ੍ਹਾ ਸਕੱਤਰ ਡੀ ਪੀ ਮੌੜ, ਸੀ ਪੀ ਆਈ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਗੁਲਜਾਰ ਸਿੰਘ ਗੋਰੀਆ, ਸੂਬਾਈ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਰਮੇਸ਼ ਰਤਨ, ਲੁਧਿਆਣਾ ਸ਼ਹਿਰੀ ਸਕੱਤਰ ਐੱਮ ਐੱਸ ਭਾਟੀਆ, ਸ਼ਹਿਰੀ ਸਹਾਇਕ ਸਕੱਤਰ ਵਿਜੇ ਕੁਮਾਰ ਅਤੇ ਵਿਨੋਦ ਕੁਮਾਰ, ਭਰਪੂਰ ਸਿੰਘ ਸਵੱਦੀ, ਅਜੀਤ ਜਵੱਦੀ, ਸੁਖਦੇਵ ਸਿੰਘ ਸਿਰਸਾ, ਗੁਲਜ਼ਾਰ ਸਿੰਘ ਪੰਧੇਰ, ਰਾਮ ਸਰੂਪ, ਉਜਾਗਰ ਸਿੰਘ ਲਲਤੋਂ, ਹਰਬੰਸ ਸਿੰਘ ਮਾਲਵਾ, ਕੁਲਦੀਪ ਸਿੰਘ, ਮੇਜਰ ਸਿੰਘ ਕਿਲ੍ਹਾ ਰਾਏਪੁਰ, ਗੁਰਮੇਲ ਸਿੰਘ ਸਰਪੰਚ ਧੂਲਕੋਟ ਅਤੇ ਰਿਸ਼ਤੇਦਾਰ ਤੇ ਇਲਾਕੇ ਦੇ ਹੋਰ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਉਹਨਾ ਨਮਿਤ ਭੋਗ ਅਤੇ ਅੰਤਮ ਅਰਦਾਸ 14 ਜਨਵਰੀ ਨੂੰ ਉਹਨਾ ਦੇ ਪਿੰਡ ਨਾਰੰਗਵਾਲ ਵਿਖੇ ਹੋਏਗਾ।ਇਸ ਮੌਕੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾਕਟਰ ਸੁਖਦੇਵ ਸਿਰਸਾ ਅਤੇ ਪੰਜਾਬ ਦੇ ਆਗੂਆਂ ਪ੍ਰੋ. ਸੁਰਜੀਤ ਜੱਜ, ਡਾ. ਕੁਲਦੀਪ ਸਿੰਘ ਦੀਪ, ਸਿਰੀਰਾਮ ਅਰਸ਼, ਡਾ. ਗੁਰਮੇਲ ਸਿੰਘ, ਗੁਰਨਾਮ ਕੰਵਰ, ਕਰਮ ਸਿੰਘ ਵਕੀਲ, ਬਲਕਾਰ ਸਿੱਧੂ, ਡਾ. ਲਾਭ ਸਿੰਘ ਖੀਵਾ, ਮਨਜੀਤ ਕੌਰ ਮੀਤ ਅਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਜਨਰਲ ਸਕੱਤਰ ਭੂਪਿੰਦਰ ਮਲਿਕ, ਦੀਪਕ ਸ਼ਰਮਾ ਚਨਾਰਥਲ ਅਤੇ ‘ਸਾਡਾ ਜੁਗ’ ਦੇ ਸੰਪਾਦਕ ਭੁਪਿੰਦਰ ਸਾਂਬਰ ਨੇ ਸਾਥੀ ਨਾਰੰਗਵਾਲ ਦੇ ਦਿਹਾਂਤ ਉਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਹਨਾ ਦੇ ਸਪੁੱਤਰ ਡਾ. ਸਰਬਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ।

LEAVE A REPLY

Please enter your comment!
Please enter your name here