38.1 C
Jalandhar
Friday, June 14, 2024
spot_img

ਗੌਰਵ ਯਾਦਵ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੇ

ਮਾਨਸਾ : ਕਾਰਜਕਾਰੀ ਡੀ ਜੀ ਪੀ ਗੌਰਵ ਯਾਦਵ ਵੀਰਵਾਰ ਸਿੱਧੂ ਮੂਸੇਵਾਲਾ ਦੇ ਪਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪੁੱਜੇ | ਉਨ੍ਹਾ ਪਰਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਗਾਇਕ ਦੇ ਸਾਰੇ ਕਾਤਲਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ |
ਉਨ੍ਹਾ ਕਿਹਾ ਕਿ ਗੈਂਗਸਟਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਨੇ ਉਨ੍ਹਾ ਦੇ ਪੁੱਤਰ ਦੇ ਸਾਰੇ ਕਾਤਲਾਂ ਨੂੰ ਛੇਤੀ ਫੜਨ ਦੀ ਮੰਗ ਕੀਤੀ | ਦੁਪਹਿਰ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਮੁਕਾਬਲੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੀ ਚੋਣ ਲੜਨ ਵਾਲੇ ਅਤੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਵੀ ਪਰਵਾਰ ਨਾਲ ਦੁੱਖ ਪ੍ਰਗਟ ਕਰਕੇ ਆਏ | ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉਸ ਵੇਲੇ ਡਾ. ਵਿਜੈ ਸਿੰਗਲਾ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਨ |

Related Articles

LEAVE A REPLY

Please enter your comment!
Please enter your name here

Latest Articles