ਤਾਨਾਸ਼ਾਹੀ ਬਹੁਤੀ ਨਹੀਂ ਚੱਲਣੀ : ਮਾਨ

0
208

ਰਾਜਪੀਪਲਾ (ਗੁਜਰਾਤ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨੇ ਸੋਮਵਾਰ ਇੱਥੇ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਸੱਤਾਧਾਰੀ ਭਾਜਪਾ ਦੇ ਜ਼ੁਲਮ ਅਤੇ ਤਾਨਾਸ਼ਾਹੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾ ਕਿਹਾ ਕਿ ਵਸਾਵਾ ਅਗਲੇ ਕੁਝ ਮਹੀਨਿਆਂ ’ਚ ਹੋਣ ਵਾਲੀਆਂ ਆਮ ਚੋਣਾਂ ’ਚ ਭਰੂਚ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਹੋਣਗੇ। ਮਾਨ ਨੇ ਕਿਹਾ ਕਿ ਭਾਜਪਾ ਜਿਸ ਤਰ੍ਹਾਂ ਜਨਤਾ ਲਈ ਲੜਨ ਵਾਲਿਆਂ ਖਿਲਾਫ ਕਾਰਵਾਈ ਕਰਦੀ ਹੈ, ਉਹ ਪੂਰੇ ਦੇਸ਼ ਲਈ ਚੁਣੌਤੀ ਹੈ।
ਜੋ ਵੀ ਜਨਤਾ ਲਈ ਕੰਮ ਕਰਦਾ ਹੈ ਅਤੇ ਪ੍ਰਸਿੱਧ ਹੈ, ਉਸ ਨੂੰ ਈ ਡੀ ਅਤੇ ਸੀ ਬੀ ਆਈ ਦੀ ਵਰਤੋਂ ਕਰਕੇ ਝੂਠੇ ਕੇਸਾਂ ਦੇ ਅਧਾਰ ’ਤੇ ਜੇਲ੍ਹ ’ਚ ਸੁੱਟਿਆ ਜਾਂਦਾ ਹੈ। ਉਨ੍ਹਾ ਕਿਹਾ ਕਿ ਇਹ ਤਾਨਾਸ਼ਾਹੀ ਹੈ ਅਤੇ ਜ਼ਿਆਦਾ ਦੇਰ ਨਹੀਂ ਚੱਲੇਗੀ।

LEAVE A REPLY

Please enter your comment!
Please enter your name here