23.5 C
Jalandhar
Wednesday, December 4, 2024
spot_img

ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ ਜੀ ਐੱਨ ਡੀ ਯੂ ਨੇ ਜਿੱਤੀ

ਨਵੀਂ ਦਿੱਲੀ : ਭਾਰਤ ਦੇ ਸਰਬੋਤਮ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੰਗਲਵਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ਾਨਦਾਰ ਸਮਾਰੋਹ ’ਚ ਕੌਮੀ ਖੇਡ ਪੁਰਸਕਾਰਾਂ ਨਾਲ ਸਨਮਾਨਤ ਕੀਤਾ। ਸਮਾਗਮ ਦੌਰਾਨ ਜਿੱਥੇ ਅਰਜੁਨ ਪੁਰਸਕਾਰ ਲੈਣ ਵਾਲੇ ਕਿ੍ਰਕਟਰ ਮੁਹੰਮਦ ਸ਼ਮੀ ਰਾਸ਼ਟਰਪਤੀ ਭਵਨ ’ਚ ਤਾੜੀਆਂ ਦੀ ਗੂੰਜ ’ਚ ਪਹੁੰਚੇ, ਉਥੇ ਬੈਡਮਿੰਟਨ ਖਿਡਾਰੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਰਾਜ ਰੈਂਕੀਰੈੱਡੀ ਨੂੰ 2023 ’ਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵੱਕਾਰੀ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦਿੱਤਾ ਗਿਆ। ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੀ ਜਯੰਤੀ ’ਤੇ ਆਮ ਤੌਰ ’ਤੇ 29 ਅਗਸਤ ਨੂੰ ਹੋਣ ਵਾਲੇ ਖੇਡ ਪੁਰਸਕਾਰ ਸਮਾਰੋਹ ਨੂੰ ਪਿਛਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਈਆਂ ਹਾਂਗਜ਼ੂ ਏਸ਼ੀਆਈ ਖੇਡਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ।
ਰਾਸ਼ਟਰਪਤੀ ਭਵਨ ’ਚ 26 ਖਿਡਾਰੀਆਂ ਅਤੇ ਪੈਰਾ-ਐਥਲੀਟਾਂ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਅਰਜੁਨ ਐਵਾਰਡ : ਓਜਸ ਪ੍ਰਵੀਨ ਦਿਓਤਲੇ (ਤੀਰਅੰਦਾਜ਼ੀ), ਅਦਿਤੀ ਗੋਪੀਚੰਦ ਸਵਾਮੀ (ਤੀਰਅੰਦਾਜ਼ੀ), ਮੁਰਲੀ ਸ੍ਰੀਸ਼ੰਕਰ (ਐਥਲੈਟਿਕਸ), ਪਾਰੁਲ ਚੌਧਰੀ (ਐਥਲੈਟਿਕਸ), ਮੁਹੰਮਦ ਹੁਸਾਮੁਦੀਨ (ਬਾਕਸਿੰਗ), ਆਰ ਵੈਸ਼ਾਲੀ (ਸ਼ਤਰੰਜ), ਮੁਹੰਮਦ ਸ਼ਮੀ (ਕਿ੍ਰਕਟ), ਅਨੁਸ ਅਗਰਵਾਲ ( ਘੋੜਸਵਾਰੀ), ਦਿਵਯਕਿ੍ਰਤੀ ਸਿੰਘ (ਘੋੜ-ਸਵਾਰੀ), ਦੀਕਸ਼ਾ ਡਾਗਰ (ਗੋਲਫ), ਕਿ੍ਰਸ਼ਨਾ ਬਹਾਦਰ ਪਾਠਕ (ਹਾਕੀ), ਸੁਸ਼ੀਲਾ ਚਾਨੂ (ਹਾਕੀ), ਪਵਨ ਕੁਮਾਰ (ਕਬੱਡੀ), ਰਿਤੂ ਨੇਗੀ (ਕਬੱਡੀ), ਨਸਰੀਨ (ਖੋ-ਖੋ), ਪਿੰਕੀ (ਲਾਅਨ ਬਾਲ), ਐਸ਼ਵਰਿਆ ਪ੍ਰਤਾਪ ਸਿੰਘ ਤੋਮਰ (ਸ਼ੂਟਿੰਗ), ਈਸ਼ਾ ਸਿੰਘ (ਸ਼ੂਟਿੰਗ), ਹਰਿੰਦਰਪਾਲ ਸਿੰਘ ਸੰਧੂ (ਸਕੁਐਸ਼), ਅਯਹਿਕਾ ਮੁਖਰਜੀ (ਟੇਬਲ ਟੈਨਿਸ), ਸੁਨੀਲ ਕੁਮਾਰ (ਕੁਸ਼ਤੀ), ਅੰਤਿਮ ਪੰਘਾਲ (ਕੁਸ਼ਤੀ), ਨੌਰੇਮ ਰੋਸੀਬੀਨਾ ਦੇਵੀ (ਵੁਸ਼ੂ), ਸੀਤਲ ਦੇਵੀ (ਪੈਰਾ ਤੀਰਅੰਦਾਜ਼ੀ), ਇਲੂਰੀ ਅਜੇ ਕੁਮਾਰ ਰੈੱਡੀ (ਨੇਤਰਹੀਣ ਕਿ੍ਰਕਟ), ਪ੍ਰਾਚੀ ਯਾਦਵ (ਪੈਰਾ ਕੈਨੋਇੰਗ)। ਕੋਚਾਂ ਲਈ ਦਰੋਣਾਚਾਰੀਆ ਪੁਰਸਕਾਰ : ਲਲਿਤ ਕੁਮਾਰ (ਕੁਸ਼ਤੀ), ਆਰ ਬੀ ਰਮੇਸ਼ (ਸ਼ਤਰੰਜ), ਮਹਾਵੀਰ ਪ੍ਰਸਾਦ ਸੈਣੀ (ਪੈਰਾ ਐਥਲੈਟਿਕਸ), ਸ਼ਿਵੇਂਦਰ ਸਿੰਘ (ਹਾਕੀ), ਗਣੇਸ਼ ਪ੍ਰਭਾਕਰ ਦੇਵਰੁਖਕਰ (ਮੱਲਖੰਬ)। ਦਰੋਣਾਚਾਰੀਆ ਐਵਾਰਡ (ਜੀਵਨ ਭਰ ਪ੍ਰਾਪਤੀਆਂ) : ਜਸਕੀਰਤ ਸਿੰਘ ਗਰੇਵਾਲ (ਗੋਲਫ), ਭਾਸਕਰਨ ਈ (ਕਬੱਡੀ), ਜਯੰਤ ਕੁਮਾਰ ਪੁਸੀਲਾਲ (ਟੇਬਲ ਟੈਨਿਸ)। ਜੀਵਨ ਭਰ ਪ੍ਰਾਪਤੀਆਂ ਲਈ ਧਿਆਨ ਚੰਦ ਪੁਰਸਕਾਰ : ਮੰਜੂਸ਼ਾ ਕੰਵਰ (ਬੈਡਮਿੰਟਨ), ਵਿਨੀਤ ਕੁਮਾਰ ਸ਼ਰਮਾ (ਹਾਕੀ), ਕਵਿਤਾ ਸੇਲਵਰਾਜ (ਕਬੱਡੀ)। ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ 2023: ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪੰਜਾਬ (ਪਹਿਲੀ ਰਨਰਜ਼ ਅੱਪ) ਤੇ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ (ਦੂਜੀ ਰਨਰਜ਼ ਅੱਪ)।

Related Articles

LEAVE A REPLY

Please enter your comment!
Please enter your name here

Latest Articles