ਮਾਨ ਵੱਲੋਂ ਦਿਵਿਆਂਗਾਂ ਲਈ ਸਮਰਪਿਤ ਸੈੱਲ ਕਾਇਮ ਕਰਨ ਦੇ ਹੁਕਮ

0
384

ਚੰਡੀਗੜ੍ਹ (ਗੁਰਜੀਤ ਬਿੱਲਾ)
ਇਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ‘ਦਿਵਿਆਂਗ ਸੈੱਲ’ ਕਾਇਮ ਕਰਨ ਦੇ ਹੁਕਮ ਦਿੱਤੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸਮਰਪਿਤ ਸੈੱਲ ਦੇ ਗਠਨ ਨੂੰ ਲੈ ਕੇ ਸਮਾਜ ਦੇ ਇਸ ਵਰਗ ਦੀ ਚਿਰੋਕਣੀ ਮੰਗ ਸੀ | ਉਨ੍ਹਾ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ | ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਬਹੁਤੀ ਵਾਰ ਇਨ੍ਹਾਂ ਲੋਕਾਂ ਨੂੰ ਆਪਣੇ ਕੰਮ ਲਈ ਇਧਰ-ਉਧਰ ਭਟਕਣਾ ਪੈਂਦਾ ਸੀ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਲਈ ਸਿੰਗਲ ਵਿੰਡੋ ਪਲੇਟਫਾਰਮ ਵਜੋਂ ਕੰਮ ਕਰੇਗਾ ਤਾਂ ਕਿ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ | ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਇਸ ਸੈੱਲ ਬਾਰੇ ਆਪਣੀ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਕਾਰਗਰ ਬਣਾਉਣ ਲਈ ਆਪਣੇ ਸੁਝਾਅ ਵੀ ਦੇ ਸਕਦੇ ਹਨ |
ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ ਦੇ ਇਸ ਵਰਗ ਦੇ ਲੋਕ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ | ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਬੰਧ ਵਿਚ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ |

LEAVE A REPLY

Please enter your comment!
Please enter your name here