ਪਟਿਆਲਾ : ਨਵੇਂ ਬੱਸ ਸਟੈਂਡ ਵਿਖੇ ਬੀਤੇ ਦਿਨੀਂ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਸੀ ਆਈ ਏ ਸਟਾਫ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਅਤੇ ਥਾਣਾ ਅਰਬਨ ਅਸਟੇਟ ਦੇ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਦੀਆਂ ਟੀਮਾਂ ਨੇ ਤਿੰਨ ਨੌਜਵਾਨਾਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਤੋਂ 2 ਪਿਸਤੌਲ ਬਰਾਮਦ ਕੀਤੇ ਹਨ।
ਨੌਜਵਾਨਾਂ ਦਾ ਸੰਬੰਧ ਗੈਂਗਸਟਰ ਅਰਸ਼ ਡੱਲਾ ਨਾਲ ਹੈ। ਐੱਸ ਐੱਸ ਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਫੜੇ ਗਏ ਬਲਜਿੰਦਰ ਸਿੰਘ ਬੱਲੀ ਵਾਸੀ ਅਲੁਸਰ ਕਲਾਂ ਜ਼ਿਲ੍ਹਾ ਮਾਨਸਾ, ਸਰਬਜੀਤ ਸਿੰਘ ਸਰਬੀ ਵਾਸੀ ਭੀਖੀ ਅਤੇ ਜਗਜੀਤ ਸਿੰਘ ਵਿੱਕੀ ਵਾਸੀ ਪਿੰਡ ਭਰੂਰ ਜ਼ਿਲ੍ਹਾ ਸੰਗਰੂਰ ਹਨ। ਬੱਲੀ ਅਤੇ ਸਰਬੀ ਤੋਂ ਇੱਕ-ਇੱਕ ਪਿਸਤੌਲ ਬਰਾਮਦ ਹੋਇਆ। ਇਨ੍ਹਾਂ ਦੇ ਦੋ ਸਾਥੀਆਂ ਦੀ ਭਾਲ ਜਾਰੀ ਹੈ।




