ਚੀਨ ਨਾਲ ਲੱਗਦੀ ਸਰਹੱਦ ’ਤੇ ਸਥਿਤੀ ਨਾਜ਼ੁਕ : ਜਨਰਲ ਪਾਂਡੇ

0
200

ਨਵੀਂ ਦਿੱਲੀ : ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਵੀਰਵਾਰ ਕਿਹਾ ਕਿ ਚੀਨ ਨਾਲ ਲੱਗਦੀ ਉੱਤਰੀ ਸਰਹੱਦ ਅਸਲ ਕੰਟਰੋਲ ਰੇਖਾ ’ਤੇ ਸਥਿਤੀ ਸਥਿਰ, ਪਰ ਸੰਵੇਦਨਸ਼ੀਲ ਹੈ। ਅਸੀਂ ਫੌਜੀ ਤੇ ਕੂਟਨੀਤਕ ਪੱਧਰ ’ਤੇ ਗੱਲਬਾਤ ਲਗਾਤਾਰ ਕਰ ਰਹੇ ਹਾਂ। ਇਸ ਦੇ ਨਾਲ ਉਨ੍ਹਾ ਕਿਹਾ ਕਿ ਭਾਰਤ ਕੋਲ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਰੱਖਿਆ ਬਲ ਤਿਆਰ ਹਨ। ਉਨ੍ਹਾ ਥਲ ਸੈਨਾ ਦਿਵਸ ਤੋਂ ਪਹਿਲਾਂ ਸੰਬੋਧਨ ’ਚ ਕਿਹਾ ਕਿ ਭਾਰਤ-ਮਿਆਂਮਾਰ ਸਰਹੱਦ ’ਤੇ ਸਥਿਤੀ ਚਿੰਤਾ ਦਾ ਵਿਸ਼ਾ ਹੈ ਤੇ ਉੱਥੋਂ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜੰਮੂ-ਕਸ਼ਮੀਰ ’ਚ ਘੁਸਪੈਠ ਦੀਆਂ ਕੋਸ਼ਿਸ਼ਾਂ ਜਾਰੀ ਹਨ, ਪਰ ਇਸ ਦੇ ਬਾਵਜੂਦ ਕੰਟਰੋਲ ਰੇਖਾ ’ਤੇ ਜੰਗਬੰਦੀ ਜਾਰੀ ਹੈ। ਉਨ੍ਹਾ ਦਾਅਵਾ ਕੀਤਾ ਕਿ ਅਗਨੀਵੀਰਾਂ ਨੂੰ ਫੌਜ ’ਚ ਸ਼ਾਮਲ ਕਰਨ ਦੀ ਪ੍ਰਕਿਰਿਆ ਚੰਗੀ ਤਰ੍ਹਾਂ ਅੱਗੇ ਵਧ ਰਹੀ ਹੈ।

LEAVE A REPLY

Please enter your comment!
Please enter your name here