ਨਿਖਿਲ ਨੂੰ ਬਚਾਅ ਸਮੱਗਰੀ ਮੁਹੱਈਆ ਕਰਾਉਣ ’ਤੇ ਇਤਰਾਜ਼

0
209

ਨਿਊਯਾਰਕ : ਅਮਰੀਕੀ ਸਰਕਾਰ ਨੇ ਖਾਲਿਸਤਾਨੀ ਕੱਟੜਪੰਥੀ ਗੁਰਪਤਵੰਤ ਸਿੰਘ ਪਨੂੰ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ ਵਿਚ ਚੈੱਕ ਗਣਰਾਜ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਬਚਾਅ ਸਮੱਗਰੀ ਮੁਹੱਈਆ ਕਰਵਾਉਣ ’ਤੇ ਇਤਰਾਜ਼ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਨਿਊਯਾਰਕ ਦੀ ਅਦਾਲਤ ’ਚ ਪੇਸ਼ੀ ਅਤੇ ਦੋਸ਼ ਆਇਦ ਹੋਣ ਤੋਂ ਬਾਅਦ ਹੀ ਜਾਣਕਾਰੀ ਦੇਵੇਗੀ। 52 ਸਾਲਾ ਗੁਪਤਾ ’ਤੇ ਪਿਛਲੇ ਸਾਲ ਨਵੰਬਰ ’ਚ ਭਾਰਤ ਸਰਕਾਰ ਦੇ ਕਰਮਚਾਰੀ ਨਾਲ ਮਿਲ ਕੇ ਪਨੂੰ ਨੂੰ ਅਮਰੀਕਾ ਦੀ ਧਰਤੀ ’ਤੇ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਪਨੂੰ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਗੁਪਤਾ ਨੂੰ 30 ਜੂਨ 2023 ਨੂੰ ਚੈੱਕ ਗਣਰਾਜ ਦੇ ਪਰਾਗ ’ਚ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਉਹ ਫਿਲਹਾਲ ਉੱਥੇ ਹੀ ਹੈ। ਅਮਰੀਕੀ ਸਰਕਾਰ ਉਸ ਨੂੰ ਅਮਰੀਕਾ ਹਵਾਲੇ ਕਰਨ ਦੀ ਮੰਗ ਕਰ ਰਹੀ ਹੈ।

LEAVE A REPLY

Please enter your comment!
Please enter your name here