ਭਾਜਪਾ ਕੌਂਸਲਰ ‘ਆਪ’ ’ਚ ਸ਼ਾਮਲ

0
135

ਚੰਡੀਗੜ੍ਹ (ਗੁਰਜੀਤ ਬਿੱਲਾ)-ਚੰਡੀਗੜ੍ਹ ’ਚ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਵਾਰਡ ਨੰ. 20 ਤੋਂ ਕੌਂਸਲਰ ਗੁਰਚਰਨਜੀਤ ਸਿੰਘ (ਕਾਲਾ) ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ’ਚ ਸ਼ਾਮਲ ਹੋ ਗਏ।ਆਪ ’ਚ ਸ਼ਾਮਲ ਹੋਣ ’ਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋਇੰਚਾਰਜ ਆਪ ਚੰਡੀਗੜ੍ਹ ਡਾ. ਐੱਸ ਅੱੈਸ ਆਹਲੂਵਾਲੀਆ ਅਤੇ ਮੋਹਾਲੀ ਤੋਂ ਐੱਮ ਐੱਲ ਏ ਕੁਲਵੰਤ ਸਿੰਘ ਨੇ ਉਹਨਾ ਸੁਆਗਤ ਕੀਤਾ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਅਤੇ ਕੌਂਸਲਰ ਪ੍ਰੇਮ ਲਤਾ ਵੀ ਮੌਜੂਦ ਸਨ। ਡਾਕਟਰ ਆਹਲੂਵਾਲੀਆ ਨੇ ਕਿਹਾ ਕਿ ਆਪ ਦੀਆਂ ਚੰਗੀਆਂ ਨੀਤੀਆਂ ਤੋਂ ਚੰਡੀਗੜ੍ਹ ਸ਼ਹਿਰ ਦੇ ਆਮ ਲੋਕ ਅਤੇ ਵੱਡੇ ਨੇਤਾ ਬਹੁਤ ਪ੍ਰਭਾਵਤ ਹਨ, ਜਿਸ ਕਰਕੇ ਅੱਜ ਹਰ ਕੋਈ ਆਪ ਨਾਲ ਜੁੜਨਾ ਚਾਹੁੰਦਾ ਹੈ। ਇਸੇ ਦਾ ਨਤੀਜਾ ਹੈ ਕਿ ਚੰਡੀਗੜ੍ਹ ਦੇ ਵਾਰਡ 20 ਤੋਂ ਕੌਂਸਲਰ ਗੁਰਚਰਨਜੀਤ ਸਿੰਘ ਆਪ ਵਿੱਚ ਸ਼ਾਮਲ ਹੋਏ ਹਨ।

LEAVE A REPLY

Please enter your comment!
Please enter your name here