ਸੰਯੁਕਤ ਕਿਸਾਨ ਮੋਰਚੇ ਦੀ ਭਲਕੇ ਜਲੰਧਰ ’ਚ ਕੌਮੀ ਕਨਵੈਨਸ਼ਨ

0
156

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੀ ਆਲ ਇੰਡੀਆ ਕਿਸਾਨ ਕਨਵੈਨਸ਼ਨ 16 ਜਨਵਰੀ ਨੂੰ ਜਲੰਧਰ ਵਿਖੇ ਹੋਵੇਗੀ। ਇਸ ’ਚ ਭਾਰਤ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਖੇਤੀਬਾੜੀ ’ਤੇ ਕਾਰਪੋਰੇਟ ਹਮਲੇ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਨਵੈਨਸ਼ਨ ’ਚ ਕਾਰਪੋਰੇਟ ਲੁੱਟ ਨੂੰ ਖਤਮ ਕਰਨ, ਖੇਤੀਬਾੜੀ ਨੂੰ ਬਚਾਉਣ ਅਤੇ ਭਾਰਤ ਦੇਸ਼ ਨੂੰ ਬਚਾਉਣ ਲਈ ਮਜ਼ਦੂਰ-ਕਿਸਾਨ ਏਕਤਾ ’ਤੇ ਅਧਾਰਤ ਸੁਤੰਤਰ ਅਤੇ ਇੱਕਜੁੱਟ ਸੰਘਰਸ਼ਾਂ ਦੀ ਵਿਆਪਕ ਯੋਜਨਾ ਬਣਾਉਣ ਲਈ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਵਿਚ ਦੇਸ਼ ਭਰ ਤੋਂ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਦੇ ਲਗਭਗ 1000 ਡੈਲੀਗੇਟ ਹਿੱਸਾ ਲੈਣਗੇ।
ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ 26 ਨਵੰਬਰ 2020 ਨੂੰ ਦਿੱਲੀ ਦੀਆਂ ਬਰੂਹਾਂ ’ਤੇ 13 ਮਹੀਨਿਆਂ ਤੱਕ ਚੱਲੇ ਇਤਿਹਾਸਕ ਕਿਸਾਨ ਸੰਘਰਸ਼ ਨੂੰ ਮੁਅੱਤਲ ਕਰ ਦਿੱਤਾ ਸੀ, ਜਿਸ ’ਚ 735 ਕਿਸਾਨ ਸ਼ਹੀਦ ਹੋ ਗਏ ਸਨ। ਇਸ ਘੋਲ ਦੇ ਨਤੀਜੇ ਵਜੋਂ ਮੋਦੀ ਸਰਕਾਰ ਵੱਲੋਂ 9 ਦਸੰਬਰ 2021 ਨੂੰ ਕੀਤੇ ਗਏ ਲਿਖਤੀ ਭਰੋਸੇ ਦੇ ਪੂਰੇ ਦੋ ਸਾਲ ਹੋ ਗਏ ਹਨ, ਪਰ ਪ੍ਰਧਾਨ ਮੰਤਰੀ ਨੇ ਅਜੇ ਤੱਕ ਲਿਖਤੀ ਭਰੋਸੇ ਨੂੰ ਲਾਗੂ ਨਹੀਂ ਕੀਤਾ।

LEAVE A REPLY

Please enter your comment!
Please enter your name here