ਸੀਨੀਅਰ ਪੱਤਰਕਾਰ ਅਮਰਜੀਤ ਸਿੰਘ ਬੱਬਰੀ ਦਾ ਦੇਹਾਂਤ

0
215

ਧਰਮਕੋਟ (ਗੁਰਦੀਪ ਸਿੰਘ ਭੁੱਲਰ)
ਮੋਗਾ ਤੋਂ ‘ਨਵਾਂ ਜ਼ਮਾਨਾ’ ਦੇ ਸੀਨੀਅਰ ਪੱਤਰਕਾਰ ਅਮਰਜੀਤ ਸਿੰਘ ਬੱਬਰੀ ਦੀ ਸ਼ਨੀਵਾਰ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬੱਬਰੀ ਲੰਮੇ ਸਮੇਂ ਤੋਂ ‘ਨਵਾਂ ਜ਼ਮਾਨਾ’ ਵਿੱਚ ਕੰਮ ਕਰ ਰਹੇ ਸਨ। ਉਹ ਮਿਹਨਤੀ ਅਤੇ ਇਮਾਨਦਾਰ ਸ਼ਖ਼ਸੀਅਤ ਸਨ। ਉਹ ਬਹੁਤ ਮਿਲਾਪੜੇ ਅਤੇ ਨਿੱਘੇ ਸੁਭਾਅ ਦੇ ਮਾਲਕ ਸਨ। ਹਰ ਕਿਸੇ ਨੂੰ ਇੱਜ਼ਤ ਨਾਲ ਬੁਲਾਉਂਦੇ ਸਨ। ਉਹਨਾ ਦੇ ਯਾਰਾਂ-ਦੋਸਤਾਂ ਦਾ ਘੇਰਾ ਬਹੁਤ ਵਿਸ਼ਾਲ ਸੀ ਤੇ ਹਰ ਇੱਕ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੁੰਦੇ ਸਨ। ਪੱਤਰਕਾਰੀ ਦੇ ਖੇਤਰ ਵਿੱਚ ਉਹਨਾ ਆਪਣੀ ਮਿਹਨਤ ਨਾਲ ਬਹੁਤ ਤਰੱਕੀ ਕੀਤੀ। ਉਹਨਾ ਅਨੇਕਾਂ ਉਭਰਦੇ ਪੱਤਰਕਾਰਾਂ ਨੂੰ ਪੱਤਰਕਾਰੀ ਦੀਆਂ ਬਾਰੀਕੀਆਂ ਦੱਸੀਆਂ ਅਤੇ ਚੰਗੇ ਰਾਹ ਪਾਇਆ। ਉਹ ਸਮਾਜ ਸੁਧਾਰਕ ਸਨ ਅਤੇ ਹਰ ਕਿਸੇ ਦੀ ਸਹਾਇਤਾ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਸਨ। ਉਹਨਾ ਦੇ ਦੇਹਾਂਤ ਨਾਲ ਪਰਵਾਰ ਅਤੇ ਪੱਤਰਕਾਰ ਭਾਈਚਾਰੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮੋਗਾ ਦੇ ਸਕੱਤਰ ਕੁਲਦੀਪ ਭੋਲਾ ਨੇ ਸੀਨੀਅਰ ਪੱਤਰਕਾਰ ਅਮਰਜੀਤ ਸਿੰਘ ਬੱਬਰੀ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹਨਾ ਦੇ ਬੇਵਕਤ ਜਾਣ ਨਾਲ ਪਰਵਾਰ, ਸਮਾਜ ਤੇ ਪੱਤਰਕਾਰ ਭਾਈਚਾਰੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

LEAVE A REPLY

Please enter your comment!
Please enter your name here