ਸ਼ਾਹੀ ਈਦਗਾਹ ਮਸਜਿਦ ਦੇ ਸਰਵੇਖਣ ’ਤੇ ਰੋਕ

0
226

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮਥੁਰਾ ’ਚ ਕਿ੍ਰਸ਼ਨ ਜਨਮ ਭੂਮੀ ਦੇ ਨਾਲ ਲੱਗਦੀ ਸ਼ਾਹੀ ਈਦਗਾਹ ਮਸਜਿਦ ਦੇ ਸਰਵੇਖਣ ਦੀ ਇਜਾਜ਼ਤ ਦੇਣ ਵਾਲੇ ਅਲਾਹਾਬਾਦ ਹਾਈ ਕੋਰਟ ਦੇ ਆਦੇਸ਼ ਉੱਤੇ ਮੰਗਲਵਾਰ ਰੋਕ ਲਗਾ ਦਿੱਤੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ 14 ਦਸੰਬਰ 2023 ਦੇ ਹੁਕਮ ਨੂੰ ਲਾਗੂ ਕਰਨ ’ਤੇ ਰੋਕ ਲਗਾਈ ਹੈ, ਜਿਸ ’ਚ ਮਸਜਿਦ ਕੰਪਲੈਕਸ ਦਾ ਅਦਾਲਤੀ ਨਿਗਰਾਨੀ ਹੇਠ ਸਰਵੇਖਣ ਕਰਨ ਲਈ ਸਹਿਮਤੀ ਦਿੱਤੀ ਗਈ ਸੀ। ਹਿੰਦੂ ਪੱਖ ਦਾ ਦਾਅਵਾ ਹੈ ਕਿ ਮਸਜਿਦ ਕੰਪਲੈਕਸ ’ਚ ਅਜਿਹੇ ਚਿੰਨ੍ਹ ਹਨ, ਜੋ ਦਰਸਾਉਂਦੇ ਹਨ ਕਿ ਇਹ ਕਦੇ ਮੰਦਰ ਸੀ। ਬੈਂਚ ਨੇ ਸਰਵੇਖਣ ਲਈ ਕੋਰਟ ਕਮਿਸ਼ਨਰ ਦੀ ਨਿਯੁਕਤੀ ਲਈ ਹਾਈ ਕੋਰਟ ’ਚ ਦਾਖਲ ਕੀਤੀ ਗਈ ਅਸਪੱਸ਼ਟ ਅਰਜ਼ੀ ’ਤੇ ਕੁਝ ਕਾਨੂੰਨੀ ਸਵਾਲ ਖੜ੍ਹੇ ਕੀਤੇ ਹਨ। ਬੈਂਚ ਨੇ ਭਗਵਾਨ ਸ੍ਰੀ ਕਿ੍ਰਸ਼ਨ ਵਿਰਾਜਮਾਨ ਤੇ ਹੋਰਨਾਂ ਹਿੰਦੂ ਸੰਸਥਾਵਾਂ ਵੱਲੋਂ ਪੇਸ਼ ਹੋਏ ਵਕੀਲ ਸ਼ਿਆਮ ਦੀਵਾਨ ਨੂੰ ਕਿਹਾ ਕਿ ਤੁਸੀਂ ਕੋਰਟ ਕਮਿਸ਼ਨਰ ਦੀ ਨਿਯੁਕਤੀ ਲਈ ਅਸਪੱਸ਼ਟ ਅਰਜ਼ੀ ਨਹੀਂ ਦੇ ਸਕਦੇ। ਇਹ ਸਪੱਸ਼ਟ ਹੋਣੀ ਚਾਹੀਦੀ ਹੈ। ਤੁਸੀਂ ਹਰ ਚੀਜ਼ ਨੂੰ ਘੋਖਣ ਦੀ ਜ਼ਿੰਮੇਵਾਰੀ ਅਦਾਲਤ ’ਤੇ ਨਹੀਂ ਸੁੱਟ ਸਕਦੇ।

LEAVE A REPLY

Please enter your comment!
Please enter your name here