ਨਵੀਂ ਦਿੱਲੀ : ਸਰਕਾਰ ਨੇ ਕਾਨੂੰਨਾਂ ਦੀ ਕਥਿਤ ਉਲੰਘਣਾ ਲਈ ਪ੍ਰਮੁੱਖ ਜਨਤਕ ਥਿੰਕ ਟੈਂਕ ਸੈਂਟਰ ਫਾਰ ਪਾਲਿਸੀ ਰਿਸਰਚ (ਸੀ ਪੀ ਆਰ) ਦੀ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ (ਐੱਫ ਸੀ ਆਰ ਏ) ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਇਹ ਕਦਮ ਗ੍ਰਹਿ ਮੰਤਰਾਲੇ ਵੱਲੋਂ ਐੱਫ ਸੀ ਆਰ ਏ ਤਹਿਤ ਐੱਨ ਜੀ ਓ ਦੀ ਰਜਿਸਟ੍ਰੇਸ਼ਨ ਨੂੰ ਮੁਅੱਤਲ ਕਰਨ ਦੇ ਸਾਲ ਬਾਅਦ ਚੁੱਕਿਆ ਹੈ। ਆਮਦਨ ਕਰ ਵਿਭਾਗ ਵੱਲੋਂ ਕੀਤੇ ਸਰਵੇਖਣਾਂ ਤੋਂ ਬਾਅਦ ਥਿੰਕ-ਟੈਂਕ ਦੀ ਜਾਂਚ ਕੀਤੀ ਜਾ ਰਹੀ ਸੀ। ਮੰਤਰਾਲੇ ਨੇ ਵਿਦੇਸ਼ੀ ਫੰਡਿੰਗ ਕਾਨੂੰਨ ਦੀ ਕਥਿਤ ਉਲੰਘਣਾ ਲਈ ਗੈਰ ਸਰਕਾਰੀ ਸੰਗਠਨ ਦੀ ਐੱਫ ਸੀ ਆਰ ਏ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਐੱਫ ਸੀ ਆਰ ਏ ਲਾਇਸੰਸ ਫਰਵਰੀ 2023 ’ਚ 180 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ ਅਤੇ ਫਿਰ ਮੁਅੱਤਲੀ ਨੂੰ ਹੋਰ 180 ਦਿਨਾਂ ਲਈ ਵਧਾ ਦਿੱਤਾ ਗਿਆ ਸੀ।