ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਧੜੇ ਨੂੰ ‘ਅਸਲੀ ਸਿਆਸੀ ਪਾਰਟੀ’ ਐਲਾਨਣ ਦੇ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੇ ਹੁਕਮਾਂ ਖਿਲਾਫ ਸ਼ਿਵ ਸੈਨਾ ਦੇ ਊਧਵ ਠਾਕਰੇ ਧੜੇ ਦੀ ਪਟੀਸ਼ਨ ’ਤੇ ਸੁਣਵਾਈ 22 ਜਨਵਰੀ ਤੱਕ ਮੁਲਤਵੀ ਕਰ ਦਿੱਤੀ। ਜੂਨ 2022 ’ਚ ਪਾਰਟੀ ਦੋ ਧੜਿਆਂ ’ਚ ਵੰਡੀ ਗਈ ਸੀ। ਠਾਕਰੇ ਧੜੇ ਵੱਲੋਂ ਸੋਮਵਾਰ ਨੂੰ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ ਨੇ 19 ਜਨਵਰੀ ਲਈ ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇ ਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਅੱਗੇ ਸੂਚੀਬੱਧ ਕੀਤਾ ਸੀ।