32.1 C
Jalandhar
Friday, March 29, 2024
spot_img

ਪੰਜਾਬ ਦੇ 12000 ਸਕੂਲਾਂ ‘ਚ ਸਵਾ ਲੱਖ ਫਲਦਾਰ ਬੂਟੇ ਲਾਏ

ਐੱਸ ਏ ਐੱਸ ਨਗਰ (ਗੁਰਜੀਤ ਬਿੱਲਾ) -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਹਰ ਇਕ ਬੱਚੇ ਤੱਕ ਫਲ ਪਹੁੰਚਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਰੱਖਣ ਲਈ ਪੰਜਾਬ ਵਿੱਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਵੱਲੋਂ ਸ਼ੁੱਕਰਵਾਰ ਬਾਗਬਾਨੀ ਵਿਭਾਗ, ਪੰਜਾਬ ਖੇਤੀ ਭਵਨ, ਐੱਸ.ਏ.ਐੱਸ. ਨਗਰ ਵਿਖੇ ਅੰਬ ਦਾ ਬੂਟਾ ਲਗਾ ਕੇ ਕੀਤੀ ਗਈ | ਇਸ ਮੁਹਿੰਮ ਤਹਿਤ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰਾਂ ਵਿੱਚ 1.25 ਲੱਖ ਫਲਦਾਰ ਬੂਟੇ ਲਗਾਏ ਗਏ |
ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਮਨਸ਼ਾ ਹੈ ਕਿ ਪੰਜਾਬ ਦਾ ਹਰ ਬੱਚਾ ਅਤੇ ਹਰ ਵਰਗ ਦਾ ਇਨਸਾਨ ਫਲ ਅਸਾਨੀ ਨਾਲ ਖਾ ਸਕੇ, ਇਸ ਉਦੇਸ਼ ਤਹਿਤ ਹੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੁਹਿੰਮ ਤਹਿਤ ਪੰਜਾਬ ਦੇ ਲੱਗਭੱਗ 12000 ਸਕੂਲ ਅਤੇ ਜਨਤਕ ਥਾਵਾਂ ‘ਤੇ ਅੰਬ, ਜਾਮਣ, ਢੇਊ, ਆਂਵਲਾ, ਅਮਰੂਦ, ਪਪੀਤਾ, ਬਿੱਲ ਆਦਿ ਬੂਟੇ ਲਗਾਏ ਜਾ ਰਹੇ ਹਨ |
ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਲ ਇੱਕ ਦਿਨ ਵਿੱਚ 1.25 ਲੱਖ ਫਲਦਾਰ ਬੂਟੇ ਲਗਾ ਕੇ ਲੱਗਭੱਗ 1000 ਏਕੜ ਵਿੱਚ ਪਲਾਂਟੇਸ਼ਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਾਲ ਬਾਗਬਾਨੀ ਵਿਭਾਗ ਵੱਲੋਂ 4.50 ਲੱਖ ਫਲਦਾਰ ਬੂਟੇ ਤਿਆਰ ਕਰਨ ਦਾ ਟੀਚਾ ਰੱਖਿਆ ਗਿਆ ਹੈ |

Related Articles

LEAVE A REPLY

Please enter your comment!
Please enter your name here

Latest Articles