ਖਹਿਰਾ ਨੂੰ ਜ਼ਮਾਨਤ ਖਿਲਾਫ ਅਪੀਲ ਰੱਦ

0
168

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਐੱਨ ਡੀ ਪੀ ਐੱਸ ਐਕਟ ਕੇਸ ’ਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖਿਲਾਫ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।
ਜਸਟਿਸ ਬੇਲਾ ਐੱਮ ਤਿ੍ਰਵੇਦੀ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਹੁਕਮਾਂ ’ਚ ਦਖਲ ਨਹੀਂ ਦੇਵੇਗੀ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਭਾਵੇਂ ਖਹਿਰਾ ਖਿਲਾਫ ਦੋਸ਼ ਗੰਭੀਰ ਹਨ, ਪਰ ਕੇਸ ਦੇ ਤੱਥਾਂ ਅਤੇ ਹਾਲਾਤ ’ਚ ਉਹ ਹਾਈ ਕੋਰਟ ਦੇ ਹੁਕਮਾਂ ’ਚ ਦਖਲਅੰਦਾਜ਼ੀ ਨਹੀਂ ਕਰੇਗੀ।

LEAVE A REPLY

Please enter your comment!
Please enter your name here