ਰਾਮਾ ਮੰਡੀ : ਸ਼ਰਾਰਤੀ ਅਨਸਰਾਂ ਨੇ ਵੀਰਵਾਰ ਰਾਤ ਨਗਰ ਕੌਂਸਲ ਅਤੇ ਮਾਰਕੀਟ ਕਮੇਟੀ ਦਫਤਰਾਂ ਦੇ ਵਿਚਕਾਰ ਪਬਲਿਕ ਪਾਰਕ ਵਿਚ ਲੱਗੇ ਮਹਾਤਮਾ ਗਾਂਧੀ ਦੇ ਬੁੱਤ ਨੂੰ ਤੋੜ ਦਿੱਤਾ, ਜਦੋਂ ਕਿ ਬੁੱਤ ਦਾ ਸਿਰ ਗਾਇਬ ਕਰ ਦਿੱਤਾ |
ਲੋਕ ਪਾਰਕ ਵਿਚ ਇਕੱਠੇ ਹੋ ਗਏ ਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ | ਥਾਣਾ ਮੁਖੀ ਹਰਜੋਤ ਸਿੰਘ ਮਾਨ ਨੇ ਲੋਕਾਂ ਨੇ ਭਰੋਸਾ ਦਿੱਤਾ ਕਿ ਉਹ ਸ਼ਾਂਤੀ ਬਣਾ ਕੇ ਰੱਖਣ ਤੇ ਬੁੱਤ ਤੋੜਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ |