ਪੀ ਆਰ ਟੀ ਸੀ ਵਰਕਰਾਂ ਦੀ 24 ਨੂੰ ਪਟਿਆਲਾ ‘ਚ ਵਿਸ਼ਾਲ ਕਨਵੈਨਸ਼ਨ

0
230

ਪਟਿਆਲਾ : ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਪੀ.ਆਰ.ਟੀ.ਸੀ. ਵਰਕਰਜ਼ ਐਕਸ਼ਨ ਕਮੇਟੀ ਵਿੱਚ ਸ਼ਾਮਲ 6 ਜਥੇਬੰਦੀਆਂ ਏਟਕ, ਇੰਟਕ, ਕਰਮਚਾਰੀ ਦਲ, ਐਸ.ਸੀ.ਬੀ.ਸੀ., ਸੀਟੂ ਅਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਦੇ ਨੁਮਾਇੰਦਿਆਂ ਸਰਵ ਸ੍ਰੀ ਨਿਰਮਲ ਸਿੰਘ ਧਾਲੀਵਾਲ, ਕਨਵੀਨਰ ਅਤੇ ਮੈਂਬਰਾਨ ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖਟੜਾ, ਰਕੇਸ਼ ਕੁਮਾਰ ਦਾਤਾਰਪੁਰੀ, ਤਰਸੇਮ ਸਿੰਘ ਅਤੇ ਮੁਹੰਮਦ ਖਲੀਲ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਵਰਕਰਾਂ ਅਤੇ ਅਦਾਰੇ ਦੀਆਂ ਮੁਸ਼ਕਲਾਂ ਸੰਬੰਧੀ ਅਪਣਾਈਆਂ ਬੇਰੁਖੀ ਅਤੇ ਵਰਕਰ ਵਿਰੋਧੀ ਨੀਤੀਆਂ ਵਿਰੁੱਧ 24 ਜਨਵਰੀ ਨੂੰ ਪਟਿਆਲਾ ਵਿਖੇ ਬੱਸ ਸਟੈਂਡ ‘ਤੇ ਸੂਬਾਈ ਪੱਧਰ ਦੀ ਕਨਵੈਨਸ਼ਨ ਕੀਤੀ ਜਾ ਰਹੀ ਹੈ¢ ਜਿਸ ਵਿੱਚ ਵਰਕਰਾਂ ਦੀਆਂ ਅਤੇ ਅਦਾਰੇ ਦੀਆਂ ਮੰਗਾਂ ਅਤੇ ਮੁਸ਼ਕਲਾਂ ਸੰਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਅਗਲੇ ਪੜਾਅ ਦੀ ਐਜੀਟੇਸ਼ਨ ਵਜੋਂ ਫਰਵਰੀ ਵਿੱਚ ਮੁੱਖ ਦਫਤਰ ਪਟਿਆਲਾ ਦੇ ਸਾਹਮਣੇ ਵਿਸ਼ਾਲ ਧਰਨਾ ਦੇਣ ਦੀ ਤਾਰੀਖ ਦਾ ਐਲਾਨ ਕੀਤਾ ਜਾਵੇਗਾ¢ਜਿਨ੍ਹਾਂ ਮੰਗਾਂ ਦੀ ਅਣਦੇਖੀ ਕੀਤੇ ਜਾਣ ਦੇ ਵਿਰੋਧ ਵਿੱਚ ਵਰਕਰਾਂ ਵਿੱਚ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ, ਉਨ੍ਹਾਂ ਵਿੱਚ ਕੰਟਰੈਕਟ ਅਤੇ ਆਊਟਸੋਰਸ ਵਰਕਰਾਂ ਨੂੰ ਪੀ.ਆਰ.ਟੀ.ਸੀ. ਰੂਲਜ਼ 1981 ਮੁਤਾਬਕ ਰੈਗੂਲਰ ਕਰਨ ਦਾ ਅਮਲ ਸ਼ੁਰੂ ਕੀਤਾ ਜਾਣਾ, 500 ਨਵੀਆਂ ਬੱਸਾਂ ਆਪਣੀ ਮਾਲਕੀ ਵਾਲੀਆਂ ਪਾਉਣਾ, ਪੰਜਾਬ ਸਰਕਾਰ ਤੋਂ ਮੁਫ਼ਤ ਸਫਰ ਦਾ 300 ਕਰੋੜ ਰੁਪਿਆ ਲੈਣਾ, ਵਰਕਰਾਂ ਦੇ 170 ਕਰੋੜ ਰੁਪਏ ਦੇ ਬਕਾਇਆ ਦੀ ਅਦਾਇਗੀ ਕਰਨਾ, ਸੁਪਰਵਾਈਜ਼ਰੀ ਸਟਾਫ ਦੀਆਂ ਅਤੀ ਜ਼ਰੂਰੀ ਮੰਗਾਂ ਦਾ ਤੁਰੰਤ ਹੱਲ ਕਰਨਾ, ਪੈਨਸ਼ਨ ਸਕੀਮ 1992 ਤੋਂ ਵਾਂਝੇ ਰਹਿ ਗਏ ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦੇਣਾ, ਸੇਵਾ ਮੁਕਤ ਕਰਮਚਾਰੀਆਂ ਨੂੰ ਹਰ 2 ਸਾਲ ਬਾਅਦ ਐਲ.ਟੀ.ਸੀ. ਦਾ ਲਾਭ ਦੇਣਾ, ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣੀਆਂ ਬੰਦ ਕਰਨਾ, ਇਲੈਕਟਰੀਕਲ ਬੱਸਾਂ ਪਾਉਣ ਦੀ ਚਰਚਿਤ ਯੋਜਨਾ ਦਾ ਵਿਚਾਰ ਰੱਦ ਕਰਨਾ, ਕੰਟਰੈਕਟ/ਆਊਟਸੋਰਸ ਵਰਕਰਾਂ ਦੀ ਤਨਖਾਹ ਵਿੱਚ ਇਕਸਾਰਤਾ ਲਿਆਉਣੀ, ਬਦਲੀਆਂ ਸੰਬੰਧੀ ਸਪੱਸ਼ਟ ਨੀਤੀ ਬਣਾਉਣਾ ਆਦਿ ਸ਼ਾਮਲ ਹਨ¢ਐਕਸ਼ਨ ਕਮੇਟੀ ਵੱਲੋਂ ਪੀ.ਆਰ.ਟੀ.ਸੀ. ਦੇ ਸਮੁੱਚੇ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ 24 ਜਨਵਰੀ ਨੂੰ ਵੱਡੀ ਗਿਣਤੀ ਵਿੱਚ ਇਸ ਕਨਵੈਨਸ਼ਨ ਵਿੱਚ ਪਹੁੰਚਿਆ ਜਾਵੇ ਤਾਂ ਕਿ ਪੰਜਾਬ ਸਰਕਾਰ ਅਤੇ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਦਾ ਧਿਆਨ ਆਪਣੀਆਂ ਮੰਗਾਂ ਵੱਲ ਖਿੱਚਿਆ ਜਾ ਸਕੇ¢

LEAVE A REPLY

Please enter your comment!
Please enter your name here