13.8 C
Jalandhar
Monday, December 23, 2024
spot_img

ਸਕੂਲ ਆਨ ਵ੍ਹੀਲਜ਼

ਸੰਗਰੂਰ : ਝੁੱਗੀਆਂ-ਝੌਂਪੜੀਆਂ ‘ਚ ਰਹਿਣ ਵਾਲੇ ਬੱਚਿਆਂ ਤੱਕ ਵਿੱਦਿਆ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਤੇ ਨਿਵੇਕਲੇ ਕਦਮ, ‘ਗਿਆਨ ਕਿਰਨਾਂ ਦੀ ਛੋਹ’ ਦੀ ਸ਼ੁਰੂਆਤ ਕੀਤੀ ਗਈ | ਇਸ ਪ੍ਰੋਗਰਾਮ ਤਹਿਤ ਸ਼ੁੱਕਰਵਾਰ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਤਕਰੀਬਨ 30 ਬੱਚਿਆਂ ਦੇ ਪਹਿਲੇ ਬੈਚ ਨੂੰ ਵਿੱਦਿਅਕ ਟੂਰ ਲਈ ਰਵਾਨਾ ਕੀਤਾ ਗਿਆ | ਇਸ ਬੱਸ ਨੂੰ ਖ਼ਾਸ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨੂੰ ‘ਸਕੂਲ ਆਨ ਵ੍ਹੀਲਜ਼’ ਦਾ ਨਾਂਅ ਦਿੱਤਾ ਗਿਆ ਹੈ | ਇਸ ਬੱਸ ਵਿੱਚ ਇੱਕੋ ਵੇਲੇ 30 ਬੱਚਿਆਂ ਦੇ ਬੈਠਣ ਦੇ ਪ੍ਰਬੰਧ ਦੇ ਨਾਲ-ਨਾਲ ਰੰਗਾਂ ਵਾਲੀਆਂ ਕਿਤਾਬਾਂ, ਖਿਡਾਉਣੇ ਅਤੇ ਵੱਖ-ਵੱਖ ਜਾਣਕਾਰੀਆਂ ਵਾਲੇ ਚਾਰਟ ਵੀ ਲਾਏ ਗਏ ਹਨ | ਬੱਸ ਅੰਦਰ ਇੱਕ ਮਿੰਨੀ ਲਾਇਬ੍ਰੇਰੀ ਵੀ ਸਥਾਪਤ ਕੀਤੀ ਗਈ ਹੈ |

Related Articles

LEAVE A REPLY

Please enter your comment!
Please enter your name here

Latest Articles