ਗੈਂਗਸਟਰ ਜੋਹਨ ਬੁੱਟਰ ਦੇ ਦੋ ਸਾਥੀ ਅਸਲੇ ਸਮੇਤ ਗਿ੍ਰਫਤਾਰ

0
169

ਮੋਗਾ : ਮੋਗਾ ਪੁਲਸ ਪਾਰਟੀ ਨੇ ਗੈਂਗਸਟਰ ਨਵਦੀਪ ਸਿੰਘ ਉਰਫ ਜੋਹਨ ਬੁੱਟਰ ਨਾਲ ਸੰਬੰਧਤ 2 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ 6 ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਐੱਸ ਐੱਸ ਪੀ ਵਿਵੇਕਸ਼ੀਲ ਸੋਨੀ ਨੇ ਪੁਲਸ ਅਧਿਕਾਰੀਆਂ ਦੀ ਮੌਜੂਦਗੀ ’ਚ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਕਿ ਸੀ ਆਈ ਏ ਸਟਾਫ ਦੇ ਏ ਐੱਸ ਆਈ ਸੁਖਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਨਵਦੀਪ ਸਿੰਘ ਉਰਫ ਜੋਹਨ ਬੁੱਟਰ ਵਾਸੀ ਬੁੱਟਰ ਕਲਾਂ ਜ਼ਿਲ੍ਹਾ ਮੋਗਾ ਦੇ ਗੈਂਗ ਨਾਲ ਸੰਬੰਧਤ ਮੈਂਬਰ ਪਰਮਿੰਦਰ ਸਿੰਘ ਉਰਫ ਪਿੰਦਾ, ਕੁਲਵਿੰਦਰ ਸਿੰਘ ਉਰਫ ਕਿੰਦਾ ਵਾਸੀਆਨ ਬੁੱਟਰ ਕਲਾਂ ਜ਼ਿਲ੍ਹਾ ਕਚਹਿਰੀਆਂ ਦੇ ਪਿਛਲੇ ਪਾਸੇ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਦਫਤਰ ਦੇ ਸਾਹਮਣੇ ਪਾਰਕਿੰਗ ’ਚ ਇੱਕ ਚਿੱਟੇ ਰੰਗ ਦੀ ਕਾਰ ’ਚ ਬੈਠੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੈਂਗਸਟਰ ਨਵਦੀਪ ਸਿੰਘ ਨੇ ਇਨ੍ਹਾਂ ਨੂੰ ਭਾਰੀ ਮਾਤਰਾ ’ਚ ਅਸਲਾ ਵੀ ਮੁਹੱਈਆ ਕਰਵਾਇਆ ਹੈ, ਇਸ ਲਈ ਛਾਪੇਮਾਰੀ ਕੀਤੀ ਜਾਏ ਤਾਂ ਇਨ੍ਹਾਂ ਨੂੰ ਗਿ੍ਰਫਤਾਰ ਕਰਕੇ ਅਸਲਾ ਫੜਿਆ ਜਾ ਸਕਦਾ ਹੈ। ਐੱਸ ਐੱਸ ਪੀ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਇਸ ਇਤਲਾਹ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਛਾਪਾ ਮਾਰਿਆ ਤਾਂ ਪਰਮਿੰਦਰ ਸਿੰਘ ਉਰਫ ਪਿੰਦਾ ਅਤੇ ਕੁਲਵਿੰਦਰ ਸਿੰਘ ਉਰਫ ਕਿੰਦਾ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ ਉਰਫ ਪਿੰਦਾ ਦੀ ਡੱਬ ’ਚੋਂ 2 ਦੇਸੀ ਪਿਸਟਲ 32 ਬੋਰ ਸਮੇਤ 3 ਰੌਂਦ ਜਿੰਦਾ ਅਤੇ ਕੁਲਵਿੰਦਰ ਸਿੰਘ ਉਰਫ ਕਿੰਦਾ ਦੀ ਡੱਬ ’ਚੋਂ 2 ਦੇਸੀ ਪਿਸਟਲ 32 ਬੋਰ ਸਮੇਤ 03 ਰੌਂਦ ਜ਼ਿੰਦਾ 32 ਬੋਰ ਬਰਾਮਦ ਕੀਤੇ ਹਨ। ਪੁਲਸ ਅਨੁਸਾਰ ਕਾਰ ਦੀ ਤਲਾਸ਼ੀ ਲੈਣ ’ਤੇ ਡਰਾਈਵਰ ਸੀਟ ਦੇ ਥੱਲਿਓਂ 1 ਦੇਸੀ ਰਿਵਾਲਵਰ 32 ਬੋਰ ਸਮੇਤ 2 ਜ਼ਿੰਦਾ ਰੌਂਦ 32 ਬੋਰ ਅਤੇ ਕੰਡਕਟਰ ਸੀਟ ਦੇ ਥੱਲਿਓਂ 01 ਦੇਸੀ ਪਿਸਟਲ 30 ਬੋਰ ਸਮੇਤ ਕੁੱਲ 6 ਹਥਿਆਰ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੀ ਆਈ ਏ ਸਟਾਫ ਪੁਲਸ ਹੁਣ ਰਿਮਾਂਡ ਹਾਸਲ ਕਰਨ ਉਪਰੰਤ ਗਿ੍ਰਫਤਾਰ ਮੁਲਜ਼ਮਾਂ ਕੋਲੋਂ ਹੋਰ ਵੀ ਭੇਦ ਜਾਨਣ ਦੀ ਕੋਸ਼ਿਸ਼ ਕਰੇਗੀ। ਪੁਲਸ ਅਨੁਸਾਰ ਪਰਮਿੰਦਰ ਸਿੰਘ ਉਰਫ ਪਿੰਦਾ ਖਿਲਾਫ ਥਾਣਾ ਬੱਧਨੀ ਕਲਾਂ ’ਚ ਕਤਲ, ਥਾਣਾ ਸਿਟੀ ਜਗਰਾਓਂ ’ਚ ਅਸਲਾ ਐਕਟ ਅਤੇ ਥਾਣਾ ਸਦਰ ਖਰੜ ’ਚ ਇਰਾਦਾ ਕਤਲ ਦੇ ਮੁਕੱਦਮੇ ਸਮੇਤ ਕੁੱਲ ਤਿੰਨ ਮਾਮਲੇ ਦਰਜ ਹਨ। ਇਸੇ ਤਰ੍ਹਾਂ ਹੀ ਕੁਲਵਿੰਦਰ ਸਿੰਘ ਉਰਫ ਕਿੰਦਾ ਖਿਲਾਫ 4 ਕੇਸ ਦਰਜ ਹਨ, ਜਿਨ੍ਹਾਂ ’ਚੋਂ ਥਾਣਾ ਸਿਟੀ ਜਗਰਾਓਂ ਵਾਲੇ ਅਸਲਾ ਐਕਟ ਅਤੇ ਥਾਣਾ ਸਦਰ ਖਰੜ ਦੇ ਇਰਾਦਾ ਕਤਲ ਵਾਲੇ ਮਾਮਲੇ ’ਚ ਪਰਮਿੰਦਰ ਉਰਫ ਪਿੰਦਾ ਵੀ ਉਸ ਨਾਲ ਸ਼ਾਮਲ ਹੈ। ਕੁਲਵਿੰਦਰ ਖਿਲਾਫ ਥਾਣਾ ਦਾਖਾ ਅਤੇ ਥਾਣਾ ਬੱਧਨੀ ਕਲਾਂ ’ਚ ਦੋ ਕੇਸ ਦਰਜ ਹਨ।

LEAVE A REPLY

Please enter your comment!
Please enter your name here