ਰਾਜਪੁਰਾ (ਰਮੇਸ਼ ਕਟਾਰੀਆ)
ਕੇਂਦਰੀ ਟਰੇਡ ਯੂਨੀਅਨਾਂ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਏਟਕ ਦੇ ਪ੍ਰਧਾਨ ਬੰਤ ਸਿੰਘ ਬਰਾੜ, ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਦੇ ਸੱਦੇ ਉਪਰ ਪੀ ਐੱਸ ਈ ਬੀ ਪੈਨਸ਼ਨਰ ਯੂਨੀਅਨ ਏਟਕ ਪੰਜਾਬ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਸਾਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰੇਗੀ ਅਤੇ ਜਿੱਥੇ ਕਿਤੇ ਵੀ ਸੰਭਵ ਹੋਇਆ, ਫੈਸਲੇ ਅਨੁਸਾਰ ਟਰੈਕਟਰ ਮਾਰਚ ਵਿੱਚ ਵੀ ਸ਼ਮੂਲੀਅਤ ਕਰੇਗੀ। ਇਹ ਫੈਸਲਾ ਵਰਚੂਅਲ ਮੀਟਿੰਗ, ਜਿਸ ਵਿੱਚ ਪੰਜਾਬ ਦੇ ਆਗੂ ਹਰਭਜਨ ਸਿੰਘ ਪਿਲਖਣੀ, ਰਾਜਵੰਤ ਸਿੰਘ ਮਾਲੇਰਕੋਟਲਾ ਜਨਰਲ ਸਕੱਤਰ, ਰਘਵੀਰ ਸਿੰਘ ਰੋਪੜ ਵਿੱਤ ਸਕੱਤਰ, ਜੈ ਨਰਾਇਣ ਜਥੇਬੰਦਕ ਕੰਟਰੋਲਰ, ਗੁਰਜੰਟ ਸਿੰਘ ਜਥੇਬੰਦਕ ਸਕੱਤਰ, ਬਲਜਿੰਦਰ ਸਿੰਘ ਗਰੇਵਾਲ ਲੁਧਿਆਣਾ ਪ੍ਰਚਾਰ ਸਕੱਤਰ ਅਤੇ ਵਰਿੰਦਰਜੀਤ ਸਿੰਘ ਬੁਮਰਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਅਤੇ ਵਿਦਿਆਰਥੀਆਂ ਦੇ ਮਸਲੇ ਹੱਲ ਕਰਨ ਵਿੱਚ ਨਾਕਾਮਯਾਬ ਰਹੀ ਹੈ।
ਜਥੇਬੰਦੀ ਨੇ ਸਰਕਾਰਾਂ ਨੂੰ ਲਲਕਾਰ ਕੇ ਕਿਹਾ ਕਿ ਸਾਰਿਆਂ ਨਾਲ ਮੀਟਿੰਗਾਂ ਕਰਕੇ ਗੱਲਬਾਤ ਰਾਹੀਂ ਮਸਲੇ ਹੱਲ ਕੀਤੇ ਜਾਣ। ਪੀ ਐੱਸ ਈ ਬੀ ਪੈਨਸ਼ਨਰ ਯੂਨੀਅਨ ਏਟਕ ਪੰਜਾਬ ਦੇ ਮੁੱਖ ਬੁਲਾਰੇ ਅਤੇ ਸਹਾਇਕ ਸਕੱਤਰ ਰਾਮ ਰਤਨ ਨੇ ਦੱਸਿਆ ਕਿ ਸਰਕਾਰਾਂ ਨੇ ਭਖਦੀਆਂ ਮੰਗਾਂ ਨਾ ਮੰਨੀਆਂ ਤਾਂ ਜਲਦੀ ਹੀ ਹੋਰ ਤਿੱਖਾ ਸੰਘਰਸ ਕਰਕੇ ਸਰਕਾਰਾਂ ਨੂੰ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ।




