ਸ਼ਿੰਦੇ ਧੜੇ ਨੂੰ ਨੋਟਿਸ

0
208

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੀ ਪਟੀਸ਼ਨ ’ਤੇ ਸ਼ਿਵ ਸੈਨਾ (ਸ਼ਿੰਦੇ) ਨੂੰ ਨੋਟਿਸ ਜਾਰੀ ਕੀਤਾ। ਨੋਟਿਸ ਮਹਾਰਾਸ਼ਟਰ ਅਸੰਬਲੀ ਦੇ ਸਪੀਕਰ ਰਾਹੁਲ ਨਾਰਵੇਕਰ ਦੇ ਉਸ ਆਦੇਸ਼ ’ਤੇ ਦਿੱਤਾ ਗਿਆ ਹੈ, ਜਿਸ ਵਿਚ ਉਨ੍ਹਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਐਲਾਨਿਆ ਸੀ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਸ਼ਿੰਦੇ ਤੇ ਹੋਰਨਾਂ ਵਿਧਾਇਕਾਂ ਤੋਂ ਦੋ ਹਫਤਿਆਂ ਵਿਚ ਜਵਾਬ ਮੰਗਿਆ ਹੈ। ਦਰਅਸਲ ਸਪੀਕਰ ਨੇ 10 ਜਨਵਰੀ ਨੂੰ ਸ਼ਿੰਦੇ ਸਣੇ ਉਨ੍ਹਾ ਦੇ ਧੜੇ ਦੇ 16 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਊਧਵ ਧੜੇ ਦੀ ਅਪੀਲ ਖਾਰਜ ਕਰ ਦਿੱਤੀ ਸੀ। ਇਸ ਦੇ ਨਾਲ ਹੀ ਸ਼ਿੰਦੇ ਧੜੇ ਨੂੰ ਅਸਲੀ ਸ਼ਿਵ ਸੈਨਾ ਮੰਨਿਆ ਸੀ। ਊਧਵ ਧੜੇ ਨੇ 15 ਜਨਵਰੀ ਨੂੰ ਇਸ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ।

LEAVE A REPLY

Please enter your comment!
Please enter your name here