ਚੰਡੀਗੜ੍ਹ ਮੇਅਰ ਚੋਣਾਂ ਦੀ ਤਰੀਕ ਦਾ ਫੈਸਲਾ ਅੱਜ ਸੰਭਵ

0
223

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਮੇਅਰ ਚੋਣਾਂ ਕਰਾਉਣ ਦੀ ਸਭ ਤੋਂ ਨੇੜਲੀ ਤਰੀਕ ਬਾਰੇ ਦੱਸੇ। ਜਸਟਿਸ ਸੁਧੀਰ ਸਿੰਘ ਤੇ ਜਸਟਿਸ ਹਰਸ਼ ਬੰਗੜ ਦੀ ਡਵੀਜ਼ਨ ਬੈਂਚ ਨੇ ਇਹ ਹਦਾਇਤ 18 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਚਾਣਚੱਕ 6 ਫਰਵਰੀ ਤੱਕ ਮੁਲਤਵੀ ਕਰਨ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤੀ। ਬੈਂਚ ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਚੰਡੀਗੜ੍ਹ ਨਗਰ ਨਿਗਮ ਦੇ ਜਵਾਬਾਂ ਦਾ ਨੋਟਿਸ ਲੈਂਦਿਆਂ ਅਗਲੀ ਸੁਣਵਾਈ ਬੁੱਧਵਾਰ ਤੱਕ ਅੱਗੇ ਪਾ ਦਿੱਤੀ। ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ ਇਹ ਕਹਿ ਕੇ ਅੱਗੇ ਪਾ ਦਿੱਤੀਆਂ ਗਈਆਂ ਸਨ ਕਿ ਪ੍ਰੀਜ਼ਾਈਡਿੰਗ ਅਧਿਕਾਰੀ ਅਨਿਲ ਮਸੀਹ ਬਿਮਾਰ ਹੋ ਗਏ ਹਨ। ਕਾਂਗਰਸ ਤੇ ਆਪ ਨੇ ਇੱਥੇ ਗੱਠਜੋੜ ਕੀਤਾ ਹੈ ਤੇ ਉਨ੍ਹਾਂ ਦੋਸ਼ ਲਾਇਆ ਸੀ ਕਿ ਹਾਰ ਤੋਂ ਡਰਦਿਆਂ ਭਾਜਪਾ ਨੇ ਚੋਣਾਂ ਮੁਲਤਵੀ ਕਰਵਾਈਆਂ।

LEAVE A REPLY

Please enter your comment!
Please enter your name here