ਨਵੀਂ ਦਿੱਲੀ : 31 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਤੋਂ ਪਹਿਲਾਂ ਸੈਲਾਨੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕਰਨ ਲਈ ਸੰਸਦ ਭਵਨ ਕੰਪਲੈਕਸ ’ਚ ਸੀ ਆਈ ਐੱਸ ਐਫ ਦੇ 140 ਜਵਾਨਾਂ ਦੀ ਟੁਕੜੀ ਤਾਇਨਾਤ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ 13 ਦਸੰਬਰ ਦੀ ਘਟਨਾ ਤੋਂ ਬਾਅਦ ਇਨ੍ਹਾਂ ਜਵਾਨਾਂ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਸੀ।


