ਤਰਨਜੀਤ ਸੰਧੂ ਦੀ ਅਮਰੀਕੀਆਂ ਵੱਲੋਂ ਸ਼ਲਾਘਾ

0
140

ਵਾਸ਼ਿੰਗਟਨ : ਭਾਰਤ-ਅਮਰੀਕਾ ਸੰਬੰਧਾਂ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਇੱਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸ਼ਲਾਘਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇੱਥੋਂ ਜਾ ਰਹੇ ਭਾਰਤੀ ਰਾਜਦੂਤ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ ਤਿਆਰ ਕੀਤਾ ਹੈ। ਵ੍ਹਾਈਟ ਹਾਊਸ ਵਿਖੇ ਨੈਸ਼ਨਲ ਡਰੱਗ ਕੰਟਰੋਲ ਪਾਲਿਸੀ ਦੇ ਦਫਤਰ ਦੇ ਡਾਇਰੈਕਟਰ ਡਾ. ਰਾਹੁਲ ਗੁਪਤਾ ਨੇ ਕਿਹਾ-ਰਾਜਦੂਤ ਨੇ ਭਾਰਤ ਦੀ ਚੰਗੀ ਸੇਵਾ ਕੀਤੀ ਅਤੇ ਕਈ ਵਿਕਾਸ ਪਹਿਲਕਦਮੀਆਂ ਲਈ ਆਧਾਰ ਬਣਾਇਆ। ਭਾਰਤ ਅਤੇ ਅਮਰੀਕਾ ਵਿਚਾਲੇ ਇਹ ਸਫਲਤਾ ਲੰਬੇ ਸਮੇਂ ਤੱਕ ਜਾਰੀ ਰਹੇਗੀ। ਸੰਧੂ ਤਿੰਨ ਦਹਾਕਿਆਂ ਤੋਂ ਵੱਧ ਦੇ ਸ਼ਾਨਦਾਰ ਕਰੀਅਰ ਤੋਂ ਬਾਅਦ ਇਸ ਮਹੀਨੇ ਦੇ ਅੰਤ ’ਚ ਵਿਦੇਸ਼ ਸੇਵਾ ਤੋਂ ਸੇਵਾਮੁਕਤ ਹੋ ਰਹੇ ਹਨ।

LEAVE A REPLY

Please enter your comment!
Please enter your name here