ਚੰਡੀਗੜ੍ਹ ਦੀਆਂ ਮੇਅਰ ਚੋਣਾਂ 30 ਨੂੰ

0
156

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਬੁੱਧਵਾਰ ਹਦਾਇਤ ਕੀਤੀ ਕਿ ਉਹ ਮੇਅਰ ਚੋਣਾਂ 30 ਜਨਵਰੀ ਨੂੰ ਕਰਾਵੇ। ਡਿਪਟੀ ਕਮਿਸ਼ਨਰ ਨੇ 18 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ 6 ਫਰਵਰੀ ਤੱਕ ਮੁਲਤਵੀ ਕਰ ਦਿੱਤੀਆਂ ਸਨ, ਜਿਸ ਨੂੰ ਆਪ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਹਾਈ ਕੋਰਟ ਵਿਚ ਚੈਲੰਜ ਕੀਤਾ ਸੀ। ਆਪ ਤੇ ਕਾਂਗਰਸ ਨੇ ਗੱਠਜੋੜ ਕੀਤਾ ਹੈ ਤੇ ਉਨ੍ਹਾਂ ਦੋਸ਼ ਲਾਇਆ ਸੀ ਕਿ ਹਾਰ ਤੋਂ ਡਰਦਿਆਂ ਭਾਜਪਾ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣਾਂ ਅੱਗੇ ਪੁਆਈਆਂ। ਗੱਠਜੋੜ ਵੱਲੋਂ ਮੇਅਰ ਦੀ ਚੋਣ ਆਪ ਉਮੀਦਵਾਰ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਕਾਂਗਰਸ ਉਮੀਦਵਾਰਾਂ ਨੇ ਲੜਨੀ ਹੈ।
ਏਅਰ ਇੰਡੀਆ ਨੂੰ ਜੁਰਮਾਨਾ
ਨਵੀਂ ਦਿੱਲੀ : ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਨੇ ਕੁਝ ਲੰਮੀ ਦੂਰੀ ਵਾਲੇ ਰੂਟਾਂ ’ਤੇ ਚੱਲਣ ਵਾਲੀਆਂ ਉਡਾਣਾਂ ਦੇ ਸੰਬੰਧ ਵਿਚ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਲਈ ਏਅਰਲਾਈਨ ਏਅਰ ਇੰਡੀਆ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ।
ਛੇ ਸਾਥੀ ਜ਼ਖਮੀ ਕਰਕੇ ਜਵਾਨ ਵੱਲੋਂ ਖੁਦਕੁਸ਼ੀ
ਇੰਫਾਲ : ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿਚ ਅਸਾਮ ਰਾਈਫਲਜ਼ ਦੇ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਬਾਰੀ ਕਰਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ’ਚ ਘੱਟੋ-ਘੱਟ 6 ਜਵਾਨ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੇਰ ਰਾਤ ਸਾਜਿਕ ਟੈਂਪਕ ਇਲਾਕੇ ’ਚ ਵਾਪਰੀ। ਜ਼ਖਮੀਆਂ ਦੀ ਹਾਲਤ ਸਥਿਰ ਹੈ।
ਵਧਾਵਨ ਭਰਾਵਾਂ ਦੀ ਜ਼ਮਾਨਤ ਰੱਦ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਹੁ-ਕਰੋੜੀ ਬੈਂਕ ਕਰਜ਼ਾ ਘਪਲੇ ’ਚ ਦੀਵਾਨ ਹਾਊਸਿੰਗ ਫਾਇਨਾਂਸ ਕਾਰਪੋਰੇਸ਼ਨ ਲਿਮਟਿਡ (ਡੀ ਐੱਚ ਐੱਫ ਐੱਲ) ਦੇ ਸਾਬਕਾ ਪ੍ਰਮੋਟਰ ਕਪਿਲ ਵਧਾਵਨ ਅਤੇ ਉਸ ਦੇ ਭਰਾ ਧੀਰਜ ਵਧਾਵਨ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਜਸਟਿਸ ਬੇਲਾ ਐੱਮ ਤਿ੍ਰਵੇਦੀ ਅਤੇ ਜਸਟਿਸ ਐੱਸ ਸੀ ਸ਼ਰਮਾ ਦੀ ਬੈਂਚ ਨੇ ਕਿਹਾ ਕਿ ਹਾਈ ਕੋਰਟ ਅਤੇ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ’ਚ ਗਲਤੀ ਕੀਤੀ ਹੈ।

LEAVE A REPLY

Please enter your comment!
Please enter your name here