ਭਾਜਪਾ ਵੱਲੋਂ ਸਾਡੇ 7 ਵਿਧਾਇਕਾਂ ਨੂੰ 25-25 ਕਰੋੜ ਦੀ ਪੇਸ਼ਕਸ਼ : ਕੇਜਰੀਵਾਲ

0
225

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਭਾਜਪਾ ਵੱਲੋਂ ਦਿੱਲੀ ਦੇ ਉਨ੍ਹਾਂ ਦੇ 7 ਵਿਧਾਇਕਾਂ ਨੂੰ 25-25 ਕਰੋੜ ’ਚ ਖਰੀਦਣ ਦੀ ਪੇਸ਼ਕਸ਼ ਕੀਤੀ ਗਈ ਹੈ। ਕੇਜਰੀਵਾਲ ਵੱਲੋਂ ਸੋਸ਼ਲ ਮੰਚ ਐਕਸ ਉਪਰ ਦੱਸਿਆ ਗਿਆ-ਹਾਲ ਹੀ ’ਚ ਭਾਜਪਾ ਨੇ ਦਿੱਲੀ ਦੇ ਸਾਡੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਅਤੇ ਕਿਹਾ ਹੈ ਕਿ ਕੁਝ ਦਿਨਾਂ ਬਾਅਦ ਕੇਜਰੀਵਾਲ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ। ਉਸ ਤੋਂ ਬਾਅਦ ਵਿਧਾਇਕਾਂ ਨੂੰ ਤੋੜ ਦੇਵਾਂਗੇ। 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ। ਹੋਰਾਂ ਨਾਲ ਵੀ ਗੱਲ ਚੱਲ ਰਹੀ ਹੈ। ਉਸ ਤੋਂ ਬਾਅਦ ਅਸੀਂ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਵਾਂਗੇ। ਤੁਸੀਂ ਵੀ ਆ ਸਕਦੇ ਹੋ। 25 ਕਰੋੜ ਰੁਪਏ ਦੇਵਾਂਗਾ ਅਤੇ ਭਾਜਪਾ ਦੀ ਟਿਕਟ ’ਤੇ ਚੋਣ ਲੜਾਵਾਂਗੇ। ਕੇਜਰੀਵਾਲ ਵੱਲੋਂ ਦੱਸਿਆ ਗਿਆ-ਹਾਲਾਂਕਿ ਭਾਜਪਾ ਦਾ ਦਾਅਵਾ ਹੈ ਕਿ ਉਸ ਨੇ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਹੁਣ ਤੱਕ ਸਿਰਫ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ ਅਤੇ ਸਾਰਿਆਂ ਨੇ ਇਨਕਾਰ ਕਰ ਦਿੱਤਾ ਹੈ। ਉਨ੍ਹਾ ਆਪਣੀ ਗਿ੍ਰਫਤਾਰੀ ਦੇ ਖਦਸ਼ਿਆਂ ਬਾਰੇ ਕਿਹਾ-ਇਸ ਦਾ ਮਤਲਬ ਹੈ ਕਿ ਮੈਨੂੰ ਕਿਸੇ ਸ਼ਰਾਬ ਘੁਟਾਲੇ ਦੀ ਜਾਂਚ ਲਈ ਗਿ੍ਰਫਤਾਰ ਨਹੀਂ ਕੀਤਾ ਜਾ ਰਿਹਾ, ਸਗੋਂ ਉਹ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੇ ਹਨ। ਪਿਛਲੇ ਨੌਂ ਸਾਲਾਂ ’ਚ ਉਨ੍ਹਾਂ ਨੇ ਸਾਡੀ ਸਰਕਾਰ ਨੂੰ ਡੇਗਣ ਲਈ ਕਈ ਸਾਜ਼ਿਸ਼ਾਂ ਰਚੀਆਂ, ਪਰ ਉਨ੍ਹਾਂ ਨੂੰ ਕੋਈ ਸਫਲਤਾ ਨਹੀਂ ਮਿਲੀ। ਰੱਬ ਅਤੇ ਲੋਕਾਂ ਨੇ ਹਮੇਸ਼ਾ ਸਾਡਾ ਸਾਥ ਦਿੱਤਾ। ਸਾਡੇ ਸਾਰੇ ਵਿਧਾਇਕ ਵੀ ਮਜ਼ਬੂਤੀ ਨਾਲ ਇਕੱਠੇ ਹਨ। ਇਸ ਵਾਰ ਵੀ ਇਹ ਲੋਕ ਆਪਣੇ ਨਾਪਾਕ ਇਰਾਦਿਆਂ ’ਚ ਨਾਕਾਮ ਹੋਣਗੇ। ਇਹ ਲੋਕ ਜਾਣਦੇ ਹਨ ਕਿ ਸਾਡੀ ਸਰਕਾਰ ਨੇ ਦਿੱਲੀ ਦੇ ਲੋਕਾਂ ਲਈ ਕਿੰਨਾ ਕੰਮ ਕੀਤਾ ਹੈ। ਉਨ੍ਹਾਂ ਦੁਆਰਾ ਪੈਦਾ ਕੀਤੀਆਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਬਹੁਤ ਕੁਝ ਪੂਰਾ ਕੀਤਾ ਹੈ। ਦਿੱਲੀ ਦੇ ਲੋਕ ‘ਆਪ’ ਨੂੰ ਬੇਹੱਦ ਪਿਆਰ ਕਰਦੇ ਹਨ। ਇਸ ਲਈ ਚੋਣਾਂ ’ਚ ‘ਆਪ’ ਨੂੰ ਹਰਾਉਣਾ ਉਨ੍ਹਾਂ ਦੇ ਵੱਸ ’ਚ ਨਹੀਂ ਹੈ। ਇਸ ਲਈ ਉਹ ਫਰਜ਼ੀ ਸ਼ਰਾਬ ਘਪਲੇ ਦੇ ਬਹਾਨੇ ਗਿ੍ਰਫਤਾਰ ਕਰਕੇ ਸਰਕਾਰ ਨੂੰ ਡੇਗਣਾ ਚਾਹੁੰਦੇ ਹਨ।

LEAVE A REPLY

Please enter your comment!
Please enter your name here