ਸੀ ਏ ਏ ਹਫਤੇ ’ਚ ਲਾਗੂ ਹੋ ਜਾਵੇਗਾ

0
213

ਕੋਲਕਾਤਾ : ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਸੋਮਵਾਰ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਹਫਤੇ ਦੇ ਅੰਦਰ ਦੇਸ਼ ’ਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ ਪ੍ਰਭਾਵ ਵਾਲੇ ਖੇਤਰ ਬੋਂਗਾਂਵ ਤੋਂ ਭਾਜਪਾ ਦੇ ਸਾਂਸਦ ਠਾਕੁਰ ਨੇ ਕਿਹਾ ਕਿ ਵਿਵਾਦਤ ਕਾਨੂੰਨ ਨੂੰ ਸੱਤ ਦਿਨਾਂ ਦੇ ਅੰਦਰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। 2019 ’ਚ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਸੀ ਏ ਏ ਦਾ ਉਦੇਸ਼ 31 ਦਸੰਬਰ 2014 ਤੋਂ ਪਹਿਲਾਂ ਭਾਰਤ ’ਚ ਵਸੇ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈਆਂ ਸਮੇਤ ਸਤਾਏ ਗੈਰ-ਮੁਸਲਿਮ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨਾ ਹੈ। ਮੰਤਰੀ ਨੇ ਕਿਹਾ-ਸੀ ਏ ਏ ਬਹੁਤ ਜਲਦੀ ਲਾਗੂ ਕੀਤਾ ਜਾਵੇਗਾ। ਇਸ ਨੂੰ ਸੱਤ ਦਿਨਾਂ ਦੇ ਅੰਦਰ ਲਾਗੂ ਕਰ ਦਿੱਤਾ ਜਾਵੇਗਾ। ਇਹ ਮੇਰੀ ਗਾਰੰਟੀ ਹੈ।
ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗਾਂ ਬਾਰੇ ਕੇਂਦਰੀ ਰਾਜ ਮੰਤਰੀ ਠਾਕੁਰ ਨੇ ਦਾਅਵਾ ਕੀਤਾ ਕਿ ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ’ਚ ਸੀ ਏ ਏ ਲਾਗੂ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here