34.1 C
Jalandhar
Friday, October 18, 2024
spot_img

2 ਵੱਡੀਆਂ ਮੱਛੀਆਂ ਸਣੇ 5 ਤਸਕਰ ਗਿ੍ਰਫਤਾਰ

ਅੰਮਿ੍ਰਤਸਰ (ਨਰਿੰਦਰਜੀਤ ਸਿੰਘ)
ਪੰਜਾਬ ਪੁਲਸ ਨੇ ਨਸ਼ੇ ਦੇ ਧੰਦੇ ’ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗਿ੍ਰਫਤਾਰ ਕੀਤਾ ਹੈ। ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁੱਖ ਅਪਰਾਧੀਆਂ ਦੀ ਪਛਾਣ ਮਨਜੀਤ ਸਿੰਘ ਉਰਫ ਮੰਨਾ ਅਤੇ ਲਵਜੀਤ ਸਿੰਘ ਉਰਫ ਲਵ ਉਰਫ ਲਾਭ ਦੋਵੇਂ ਵਾਸੀ ਗੁਰੂ ਕੀ ਵਡਾਲੀ, ਛੇਹਰਟਾ, ਅੰਮਿ੍ਰਤਸਰ ਵਜੋਂ ਹੋਈ ਹੈ, ਜਦਕਿ ਇਨ੍ਹਾਂ ਦੇ ਤਿੰਨ ਸਾਥੀਆਂ ਦੀ ਪਛਾਣ ਕੰਸ ਕੌਰ ਵਾਸੀ ਛੇਹਰਟਾ, ਅੰਮਿ੍ਰਤਸਰ, ਹਰਮਨਜੀਤ ਸਿੰਘ ਉਰਫ ਹਰਮਨ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਦੋਵੇਂ ਵਾਸੀ ਪਿੰਡ ਧੁੰਨ ਢਾਹੇ ਵਾਲਾ, (ਤਰਨ ਤਾਰਨ) ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਸ ਟੀਮਾਂ ਨੇ ਉਨ੍ਹਾਂ ਦੀਆਂ ਤਿੰਨ ਕਾਰਾਂ ਟੋਇਟਾ ਫਾਰਚੂਨਰ, ਹੁੰਡਈ ਆਈ 20 ਅਤੇ ਰੇਨੋ ਪਲੱਸ ਅਤੇ ਇਕ ਸਪਲੈਂਡਰ ਮੋਟਰਸਾਈਕਲ ਨੂੰ ਜ਼ਬਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿਚੋਂ ਇਲੈਕਟ੍ਰਾਨਿਕ ਕੰਡਾ ਵੀ ਜ਼ਬਤ ਕੀਤਾ ਹੈ। ਡੀ ਜੀ ਪੀ ਨੇ ਦੱਸਿਆ ਕਿ ਲਵਜੀਤ ਉਰਫ ਲਵ ਅਤੇ ਮਨਜੀਤ ਉਰਫ ਮੰਨਾ ਦੋਵੇਂ 2015 ਤੋਂ ਭਗੌੜੇ ਹਨ, ਜਿਨ੍ਹਾਂ ਖਿਲਾਫ ਐੱਨ ਡੀ ਪੀ ਐੱਸ ਐਕਟ ਤਹਿਤ ਦਰਜਨਾਂ ਕੇਸ ਦਰਜ ਹਨ। ਦੋਵੇਂ ਭਰਾ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ ਆਰ ਆਈ) ਮੁੰਬਈ ਨੂੰ 260 ਕਿਲੋਗ੍ਰਾਮ ਹੈਰੋਇਨ ਅਤੇ ਦਿੱਲੀ ਸਪੈਸ਼ਲ ਸੈੱਲ ਨੂੰ 356-ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦੇ ਹਨ। ਉਹਨਾ ਦੱਸਿਆ ਕਿ ਮੁਲਜ਼ਮਾਂ ਨੇ ਲਖਨਊ ਤੋਂ ਲਖੀਮਪੁਰ ਖੀਰੀ, ਉੱਤਰ ਪ੍ਰਦੇਸ਼ ਦੇ ਪਤੇ ’ਤੇ ਜਾਲ੍ਹੀ ਪਾਸਪੋਰਟ ਵੀ ਤਿਆਰ ਕਰਵਾਏ ਸਨ ਅਤੇ ਦੋਵੇਂ ਦੇਸ਼ ਛੱਡ ਕੇ ਭੱਜਣ ਦੀ ਯੋਜਨਾ ਬਣਾ ਰਹੇ ਸਨ। ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਭਰਾ ਹਵਾਲਾ ਨੈੱਟਵਰਕ ਵਿੱਚ ਵੀ ਸ਼ਾਮਲ ਸਨ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਪੁਲਸ ਕਮਿਸ਼ਨਰ ਅੰਮਿ੍ਰਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਹਰਮਨਜੀਤ ਉਰਫ ਹਰਮਨ ਵੱਲੋਂ ਲਵਜੀਤ ਉਰਫ ਲਵ ਅਤੇ ਮਨਜੀਤ ਉਰਫ ਮੰਨਾ ਤੋਂ ਹੈਰੋਇਨ ਦੀ ਪ੍ਰਾਪਤ ਕੀਤੀ ਖੇਪ ਲੈ ਕੇ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਸੀ, ਇਸ ’ਤੇ ਕਾਰਵਾਈ ਕਰਦਿਆਂ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ ਆਈ ਏ ਸਟਾਫ ਦੀ ਪੁਲਸ ਟੀਮ ਨੇ ਛੇਹਰਟਾ ਇਲਾਕੇ ਤੋਂ ਹਰਮਨ ਨੂੰ 2 ਕਿਲੋ ਹੈਰੋਇਨ, 1.25 ਲੱਖ ਰੁਪਏ ਡਰੱਗ ਮਨੀ ਅਤੇ ਹੁੰਡਈ ਆਈ-20 ਕਾਰ, ਜਿਸ ਵਿੱਚ ਉਹ ਸਫਰ ਕਰ ਰਿਹਾ ਸੀ, ਬਰਾਮਦ ਕਰਕੇ ਗਿ੍ਰਫਤਾਰ ਕਰ ਲਿਆ। ਅਗਲੇਰੀ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਮੁਲਜ਼ਮ ਭਰਾਵਾਂ ਅਤੇ ਉਨ੍ਹਾਂ ਦੇ ਦੋ ਸਾਥੀਆਂ ਮਨਪ੍ਰੀਤ ਅਤੇ ਕੰਸ ਕੌਰ ਨੂੰ ਵੀ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 4 ਲੱਖ ਰੁਪਏ ਡਰੱਗ ਮਨੀ, ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਉਹਨਾ ਕਿਹਾ ਕਿ ਪੁਲਸ ਨੇ ਸੰਪਤੀਆਂ ਦੀ ਵੀ ਸ਼ਨਾਖਤ ਕੀਤੀ ਹੈ, ਜਿਸ ਵਿੱਚ ਅੰਮਿ੍ਰਤਸਰ ਵਿੱਚ ਇੱਕ ਘਰ ਅਤੇ ਮੱਧ ਪ੍ਰਦੇਸ਼ ਦੇ ਸ਼ਿਵਪੁਰੀ, ਅੰਮਿ੍ਰਤਸਰ ਵਿੱਚ ਬਾਬਾ ਬਕਾਲਾ ਅਤੇ ਅੰਮਿ੍ਰਤਸਰ ਵਿੱਚ ਰਾਏਪੁਰ ਵਿੱਚ ਜ਼ਮੀਨ/ ਪਲਾਟ ਸਾਮਲ ਹਨ, ਜਿਹਨਾਂ ਦੀ ਖਰੀਦ ਕਥਿਤ ਤੌਰ ’ਤੇ ਮੁਲਜ਼ਮ ਭਰਾਵਾਂ ਦੁਆਰਾ ਡਰੱਗ ਮਨੀ ਦੀ ਵਰਤੋਂ ਕਰਕੇ ਕੀਤੀ ਗਈ ਸੀ। ਸਮੁੱਚੇ ਡਰੱਗ ਕਾਰਟਲ ਦਾ ਪਤਾ ਲਗਾਉਣ ਅਤੇ ਇਸ ਕਾਰਟੇਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬੰਧੀ ਥਾਣਾ ਗੇਟ ਹਕੀਮਾਂ, ਅੰਮਿ੍ਰਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles