ਬਠਿੰਡਾ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ

0
433

ਚੰਡੀਗੜ੍ਹ : ਬਠਿੰਡਾ ਦੀ ਮੰਡੀ ‘ਚ ਗਾਂਧੀ ਪਾਰਕ ‘ਚ ਲੱਗੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ | ਬੁੱਤ ਨੂੰ ਤੋੜ ਕੇ ਜ਼ਮੀਨ ‘ਤੇ ਸੁੱਟ ਦਿੱਤਾ ਗਿਆ ਅਤੇ ਸ਼ਰਾਰਤੀ ਅਨਸਰ ਬੁੱਤ ਦਾ ਸਿਰ ਕਿਤੇ ਹੋਰ ਲੈ ਗਏ | ਪੁਲਸ ਨੇ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ | ਪੁਲਸ ਨੇ ਟੁੱਟੇ ਹੋਏ ਬੁੱਤ ਦੇ ਹਿੱਸੇ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਆਸਪਾਸ ਦੇ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ | ਥਾਣਾ ਇੰਚਾਰਜ ਹਰਜੋਤ ਸਿੰਘ ਨੇ ਦਾਅਵਾ ਕੀਤਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ |

LEAVE A REPLY

Please enter your comment!
Please enter your name here