ਇਮਰਾਨ ਤੇ ਪਤਨੀ ਨੂੰ 14-14 ਸਾਲ ਕੈਦ

0
190

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਭਿ੍ਰਸ਼ਟਾਚਾਰ ਮਾਮਲੇ ’ਚ ਬੁੱਧਵਾਰ 14 ਸਾਲ ਦੀ ਸਜ਼ਾ ਸੁਣਾਈ ਗਈ। ਇਕ ਦਿਨ ਪਹਿਲਾਂ ਮੰਗਲਵਾਰ ਨੂੰ ਵਿਸ਼ੇਸ਼ ਅਦਾਲਤ ਨੇ ਖਾਨ (71) ਨੂੰ ਸਰਕਾਰੀ ਭੇਤ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿਚ 10 ਸਾਲ ਦੀ ਸਜ਼ਾ ਸੁਣਾਈ ਸੀ। ਨਵੀਂ ਸਜ਼ਾ ਨੇ 8 ਫਰਵਰੀ ਦੀਆਂ ਆਮ ਚੋਣਾਂ ਵਿਚ ਸੱਤਾ ਵਿਚ ਵਾਪਸੀ ਦੀ ਉਨ੍ਹਾ ਦੀ ਕੋਸ਼ਿਸ਼ ਨੂੰ ਇਕ ਹੋਰ ਝਟਕਾ ਦਿੱਤਾ ਹੈ। ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ’ਚ ਤੋਸ਼ਾਖਾਨਾ ਭਿ੍ਰਸ਼ਟਾਚਾਰ ਮਾਮਲੇ ਦੀ ਸੁਣਵਾਈ ਕੀਤੀ। ਸਾਬਕਾ ਪ੍ਰਧਾਨ ਮੰਤਰੀ ਇਸੇ ਜੇਲ੍ਹ ’ਚ ਇੱਕ ਹੋਰ ਕੇਸ ’ਚ ਸਜ਼ਾ ਕੱਟ ਰਹੇ ਹਨ। ਅਦਾਲਤ ਨੇ ਆਪਣੇ ਫੈਸਲੇ ’ਚ ਦੋਵਾਂ ’ਤੇ 10 ਸਾਲ ਤੱਕ ਕਿਸੇ ਵੀ ਸਰਕਾਰੀ ਅਹੁਦੇ ’ਤੇ ਰਹਿਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ 78.70-78.70 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਬੁਸ਼ਰਾ ਬੀਬੀ ਅਦਾਲਤ ’ਚ ਪੇਸ਼ ਨਹੀਂ ਹੋਈ।

LEAVE A REPLY

Please enter your comment!
Please enter your name here