‘ਰਾਜ ਆਫਤ ਨਜਿੱਠਣ ਫੰਡ’ ਕਾਇਮ ਕਰਨ ਦੀ ਪ੍ਰਵਾਨਗੀ

0
401

ਚੰਡੀਗੜ੍ਹ : ਕਿਸੇ ਵੀ ਅਣਕਿਆਸੀ ਕੁਦਰਤੀ ਆਫਤ ਮੌਕੇ ਰਾਹਤ ਕਾਰਜਾਂ ਦੇ ਪੁਖਤਾ ਪ੍ਰਬੰਧ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰਾਜ ਆਫਤ ਨਜਿੱਠਣ ਫੰਡ’ (ਐੱਸ.ਡੀ.ਐੱਮ.ਐੱਫ.) ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ | ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਐੱਸ.ਡੀ.ਐੱਮ.ਐੱਫ. ਦਾ ਗਠਨ ਆਫਤ ਪ੍ਰਬੰਧਨ ਐਕਟ-2005 ਦੀ ਧਾਰਾ 48-1 (ਸੀ) ਤਹਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਫੰਡ ਦੇ ਬਣਨ ਨਾਲ ਸੂਬੇ ਵਿੱਚ ਕੁਦਰਤੀ ਆਫਤਾਂ ਨਾਲ ਨਜਿੱਠਣ ਦੇ ਕੰਮਾਂ ਨਾਲ ਸੰਬੰਧਤ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ | ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ਨੂੰ ਕੁਦਰਤੀ ਆਫਤਾਂ ਨਾਲ ਨਿਪਟਣ ਵਿੱਚ ਮਦਦ ਕਰਨਗੇ | ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਫੰਡਾਂ ਦਾ ਗਠਨ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 2021 ਤੋਂ 2026 ਤੱਕ ਐਸ.ਡੀ.ਐਮ.ਐਫ. ਵਿੱਚ ਸੂਬੇ ਦਾ ਹਿੱਸਾ 25 ਫੀਸਦੀ ਹੋਵੇਗਾ, ਜਦੋਂ ਕਿ ਕੇਂਦਰੀ ਹਿੱਸਾ 75 ਫੀਸਦੀ ਹੋਵੇਗਾ | ਭਗਵੰਤ ਮਾਨ ਨੇ ਕਿਹਾ ਕਿ ਸਾਲ 2021 ਤੋਂ 2026 ਤੱਕ ਐੱਸ.ਡੀ.ਐੱਮ.ਐੱਫ. ਵਿੱਚ 729.60 ਕਰੋੜ ਰੁਪਏ ਦੀ ਕੁੱਲ ਰਾਸ਼ੀ ਦੀ ਵਿਵਸਥਾ ਹੋਵੋਗੀ ਅਤੇ ਇਹ ਰਾਸ਼ੀ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਲਈ ਸੂਬੇ ਦੀਆਂ ਤਿਆਰੀਆਂ ਨੂੰ ਹੋਰ ਪੁਖਤਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ |

LEAVE A REPLY

Please enter your comment!
Please enter your name here