ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਮੁਅੱਤਲੀ ਦੇ ਹੁਕਮ ਰੱਦ ਕਰਦਿਆਂ ਉਨ੍ਹਾ ਨੂੰ ਨੌਕਰੀ ’ਤੇ ਬਹਾਲ ਕਰਨ ਦਾ ਹੁਕਮ ਦਿੱਤਾ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ’ਚ ਉਮਰਾਨੰਗਲ ਖਿਲਾਫ ਦੋ ਐੱਫ ਆਈ ਆਰ ਦਰਜ ਹੋਣ ਤੋਂ ਬਾਅਦ ਉਨ੍ਹਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਮਰਾਨੰਗਲ ਨੇ ਮੁਅੱਤਲੀ ਨੂੰ ਕੈਟ ਕੋਲ ਚੁਣੌਤੀ ਦਿੱਤੀ ਸੀ, ਪਰ ਉਸ ਨੇ ਉਨ੍ਹਾ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ।




