ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਭਾਜਪਾ ਦੇ ਨੇਤਾ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਐੱਲ ਕੇ ਅਡਵਾਨੀ (96) ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਦੇਣ ਦਾ ਐਲਾਨ ਕੀਤਾ। ਉਨ੍ਹਾ ਕਿਹਾਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਾਲ ਕਿ੍ਰਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਵੇਗਾ। ਅਡਵਾਨੀ ਸਾਡੇ ਸਮਿਆਂ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਹਨ, ਜਿਨ੍ਹਾ ਭਾਰਤ ਦੇ ਵਿਕਾਸ ’ਚ ਅਹਿਮ ਯੋਗਦਾਨ ਪਾਇਆ ਹੈ। ਅਡਵਾਨੀ ਨੇ ਕਿਹਾ ਕਿ ਉਹ ਭਾਰਤ ਰਤਨ ਦੇਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾ ਕਿਹਾਇਹ ਨਾ ਸਿਰਫ ਮੇਰੇ ਲਈ ਇੱਕ ਵਿਅਕਤੀਗਤ ਤੌਰ ’ਤੇ ਸਗੋਂ ਉਨ੍ਹਾਂ ਆਦਰਸ਼ਾਂ ਅਤੇ ਸਿਧਾਂਤਾਂ ਲਈ ਵੀ ਮਾਣ ਵਾਲੀ ਗੱਲ ਹੈ, ਜਿਨ੍ਹਾਂ ਦੀ ਪਾਲਣਾ ਕਰਨ ਦੀ ਮੈਂ ਕੋਸ਼ਿਸ਼ ਕੀਤੀ। ਆਰ ਐੱਸ ਐੱਸ ’ਚ ਸ਼ਾਮਲ ਹੋਣ ਬਾਅਦ ਮੈਨੂੰ ਜਿਹੜੀ ਵੀ ਜ਼ਿੰਮੇਵਾਰੀ ਮਿਲੀ, ਉਸ ਨੂੰ ਨਿਭਾਉਂਦਿਆਂ ਆਪਣੇ ਪਿਆਰੇ ਦੇਸ਼ ਦੀ ਸਮਰਪਤ ਅਤੇ ਨਿਰਸਵਾਰਥ ਸੇਵਾ ਕਰਨ ’ਚ ਹੀ ਖੁਸ਼ੀ ਮਿਲੀ।
ਹਿਮਾਚਲ ’ਚ 504 ਸੜਕਾਂ ਬੰਦ
ਸ਼ਿਮਲਾ : ਹਿਮਾਚਲ ਦੇ ਕੁਝ ਹਿੱਸਿਆਂ ਵਿਚ ਕਈ ਦਿਨਾਂ ਤੋਂ ਲਗਾਤਾਰ ਦਰਮਿਆਨੀ ਤੋਂ ਭਾਰੀ ਬਰਫਬਾਰੀ ਤੋਂ ਬਾਅਦ ਚਾਰ ਕੌਮੀ ਰਾਜਮਾਰਗਾਂ ਸਮੇਤ 504 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਨੇ ਐਤਵਾਰ ਵੀ ਕਈ ਥਾਵਾਂ ’ਤੇ ਭਾਰੀ ਬਰਫਬਾਰੀ ਦੇ ਨਾਲ ਮੀਂਹ ਅਤੇ ਗੜੇਮਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ।